ਜਲੰਧਰ (ਸੁਧੀਰ): ਸ਼ਹਿਰ ਵਿਚ ਜੁਰਮ ’ਤੇ ਕਾਬੂ ਪਾਉਣ ਅਤੇ ਚੋਰਾਂ-ਲੁਟੇਰਿਆਂ ਦੀ ਨਕੇਲ ਕੱਸਣ ਲਈ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਮੁਤਾਬਕ ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ ਅਤੇ ਏ. ਡੀ. ਸੀ .ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਸਥਾਨਕ ਪੁਲਸ ਲਾਈਨਜ਼ ’ਚ ਪੀ. ਸੀ. ਆਰ. ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਕਾਂਗਰਸ ਵੱਲੋਂ ਚੋਣ ਕਮੇਟੀ ਦਾ ਐਲਾਨ, ਸੋਨੀਆ, ਰਾਹੁਲ, ਖੜਗੇ ਸਣੇ ਇਨ੍ਹਾਂ ਦਿੱਗਜਾਂ ਨੂੰ ਮਿਲੀ ਥਾਂ
‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ, ਚੋਰਾਂ-ਲੁਟੇਰਿਆਂ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਲਈ ਪੀ. ਸੀ. ਆਰ. ਟੀਮਾਂ ਨੂੰ ਅਲਰਟ ਕੀਤਾ ਗਿਆ ਹੈ। ਪੈਟਰੋਲਿੰਗ ਕਰਨ ਦੇ ਨਾਲ-ਨਾਲ ਪੀ. ਸੀ. ਆਰ. ਮੁਲਾਜ਼ਮਾਂ ਨੂੰ ਨਸ਼ਾ ਸਮੱਗਲਰਾਂ ਦੀ ਨਕੇਲ ਕੱਸਣ ਦੇ ਵੀ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : '5 ਸਾਲ 'ਚ ਇਕ ਵਾਰ ਹੋਈਆਂ ਚੋਣਾਂ ਤਾਂ 5000 'ਚ ਮਿਲੇਗਾ ਗੈਸ ਸਿਲੰਡਰ, ਕੇਜਰੀਵਾਲ ਦਾ PM ਮੋਦੀ 'ਤੇ ਨਿਸ਼ਾਨਾ
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਵੀ ਉਨ੍ਹਾਂ ਨੂੰ ਪੈਟਰੋਲਿੰਗ ਦੌਰਾਨ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਨੈਚਰਾਂ ਦੀ ਨਕੇਲ ਕੱਸਣ ਦੇ ਨਿਰਦੇਸ਼ ਦਿੱਤੇ ਹਨ। ਸ਼ਹਿਰ ਨੂੰ ਜੁਰਮ ਮੁਕਤ ਬਣਾਉਣ ਦੀ ਕੋਸ਼ਿਸ਼ ਅਤੇ ਮੁਜਰਿਮਾਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਭੇਜਣ ਦੇ ਹੁਕਮ ਦਿੱਤੇ ਹਨ। ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦੋਂ ਕਿ ਢਿੱਲੀ ਕਾਰਗੁਜ਼ਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਾਹੁਲ ਦੀ ‘ਮੁਹੱਬਤ ਦੀ ਦੁਕਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੋਸਟਮਾਰਟਮ ਲਈ ਹਸਪਤਾਲ 'ਚ ਰੱਖੀ ਔਰਤ ਦੀ ਲਾਸ਼ ਨਾਲ ਜੋ ਹੋਇਆ, ਹਰ ਕੋਈ ਰਹਿ ਗਿਆ ਹੈਰਾਨ
NEXT STORY