ਦਸੂਹਾ (ਝਾਵਰ/ਨਾਗਲਾ)- ਪੰਜਾਬ ਸਰਕਾਰ ਵੱਲੋਂ ਦਸੂਹਾ ਵਿਖੇ ਏ. ਡੀ. ਸੀ. ਦੀ ਤਾਇਨਾਤੀ ਕਰ ਦਿੱਤੀ ਗਈ ਹੈ । ਜਿਸ ਤਹਿਤ 2016 ਬੈਚ ਦੇ ਪੀ. ਸੀ. ਐੱਸ. ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਵਧੀਕ ਡਿਪਟੀ ਕਮਿਸ਼ਨਰ, ਦਸੂਹਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਆਦਿ ਖੇਤਰਾਂ ਦੇ ਵਸਨੀਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਹੁਣ ਹੁਸ਼ਿਆਰਪੁਰ ਨਹੀਂ ਜਾਣਾ ਪਿਆ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ, ਜਿਨ੍ਹਾਂ ਵਿਚ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨਾਂ ਆਦਿ ਦੇ ਮਾਮਲੇ, ਫ਼ਸਲਾਂ ਦੀ ਖਰੀਦ, ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਅਤੇ ਲੋਕ ਮਸਲੇ ਸ਼ਾਮਲ ਹਨ, ਦਸੂਹਾ ਵਿਖੇ ਹੀ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਕੰਮ ਪੂਰਨ ਤੌਰ ’ਤੇ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ ਜਿਸ ਦੀ ਲੋਕਾਂ ਨੂੰ ਬੇਹੱਦ ਸਹੂਲਤ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ ਦਾ ਕਰ 'ਤਾ ਕਤਲ, ਦਿੱਲੀ ਤੋਂ 10 ਦਿਨ ਪਹਿਲਾਂ ਆਇਆ ਸੀ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ 'ਤੇ ਐਕਸ਼ਨ
NEXT STORY