ਸੁਲਤਾਨਪੁਰ ਲੋਧੀ (ਸੋਢੀ)-ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਰਿਹਾਇਸ਼ੀ ਮੁਹੱਲਿਆਂ ਵਿਚ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਕੁਝ ਅਰਸਾ ਪਹਿਲਾਂ ਹੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡਾਂ ਵਿਚ ਆਵਾਰਾ ਤੇ ਖੂੰਖਾਰ ਕੁੱਤਿਆਂ ਵੱਲੋਂ ਬੱਚਿਆਂ ਤੇ ਔਰਤ ਨੂੰ ਨੋਚ ਨੋਚ ਕੇ ਖਾ ਜਾਣ ਦੀ ਘਟਨਾ ਵਾਪਰੀ ਸੀ। ਅੱਜਕਲ੍ਹ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ। ਪਿਛਲੇ ਇਕ-ਦੋ ਮਹੀਨੇ ਤੋਂ ਸ਼ਹਿਰ ਦੀ ਗੁਰੂ ਨਾਨਕ ਨਗਰ ਕਾਲੌਨੀ ਵਿਚ ਤੇ ਪਵਿੱਤਰ ਵੇਈਂ ਕਿਨਾਰੇ ਸੈਰ ਲਈ ਬਣੇ ਰਸਤੇ ਤੇ ਆਵਾਰਾ ਕੁੱਤਿਆਂ ਦੇ ਫਿਰਦੇ ਝੁੰਡ ਕਾਰਨ ਲੋਕ ਪ੍ਰੇਸ਼ਾਨ ਹਨ ਤੇ ਡਰ ਦੇ ਕਾਰਨ ਘਰਾਂ ਵਿਚੋਂ ਨਿਕਲਣ ਤੋਂ ਡਰਦੇ ਹਨ।
ਇਹ ਵੀ ਪੜ੍ਹੋ: Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਦਾਲਤਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਬਚ ਰਿਹਾ ਹੈ, ਜਦਕਿ ਦੂਜੇ ਪਾਸੇ ਕੁਝ ਖੁਦ ਨੂੰ ਡੌਗ ਲਵਰ ਦੱਸਣ ਵਾਲੇ ਲੋਕ ਵੀ ਇਨ੍ਹਾਂ ਕੁੱਤਿਆਂ ਦੇ ਪੱਖ ਵਿਚ ਖੜ੍ਹੇ ਹੋ ਕੇ ਆਮ ਜਨਤਾ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਸ਼ਹਿਰ ਨਿਵਾਸੀਆਂ ਵਿਚ ਰੋਸ ਵਧਦਾ ਜਾ ਰਿਹਾ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕਰ ਰਹੇ ਹਨ।
ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਕਿਸੇ ਗਲਤ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਹਰ ਰੋਜ ਲੋਕ ਅਵਾਰਾ ਕੁੱਤਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸਨ ਅਵਾਰਾ ਕੁੱਤਿਆਂ ਦੇ ਆਤੰਕ ਨੂੰ ਰੋਕਣ ਵਿੱਚ ਨਾਕਾਮ ਦਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...
NEXT STORY