ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 4 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਔੜ ’ਚ ਤਾਇਨਾਤ ਏ. ਐੱਸ. ਆਈ. ਸੰਦੀਪ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਕਸਬਾ ਔੜ ਤੋਂ ਹੁੰਦੇ ਹੋਏ ਪਿੰਡ ਗੱਡੂਪੜ ਤੋਂ ਮੱਲਾ ਬੇਦੀਆ ਵਾਇਆ ਵੱਲ ਜਾ ਰਹੀ ਸੀ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨਹਿਰ ਸੂਆ ਪੁਲੀ ਗੱਡੂਪੜ ਨੇੜੇ ਪੁੱਜੀ ਤਾਂ ਕੱਚੀ ਸੜਕ ’ਤੇ ਝਾੜੀਆਂ ਕੋਲ ਇਕ ਨੌਜਵਾਨ ਨੂੰ ਬੈਠਾ ਵਿਖਾਈ ਦਿੱਤਾ, ਜੋ ਕੁਝ ਹਰਕਤਾਂ ਕਰ ਰਿਹਾ ਸੀ ਅਤੇ ਪੁਲਸ ਪਾਰਟੀ ਨੂੰ ਸਾਹਮਣੇ ਵੇਖ ਕੇ ਘਬਰਾ ਗਿਆ ਅਤੇ ਉਸ ਦੇ ਹੱਥ ਵਿਚ ਫੜੀਆਂ ਚੀਜ਼ਾਂ ਘਾਹ ਵਿਚ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਉਸ ਨੂੰ ਕਾਬੂ ਕਰਕੇ ਸੁੱਟੇ ਗਏ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਇਕ ਲਾਈਟਰ, ਇਕ ਹੈਰੋਇਨ ਅਲੂਦ ਪੰਨੀ ਅਤੇ ਇਕ ਪਾਈਪਨੂੰਮਾ ਦਸ ਰੁਪਏ ਦਾ ਨੋਟ ਬਰਾਮਦ ਹੋਇਆ।
ਇਹ ਵੀ ਪੜ੍ਹੋ: ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਹਿਲ ਕੁਮਾਰ ਉਰਫ਼ ਸੀਪਾ ਪੁੱਤਰ ਚਰਨਜੀਤ ਵਾਸੀ ਪਿੰਡ ਮੱਲਾ ਬੇਦੀਆ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸਦਰ ਬੰਗਾ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਪੁਲਸ ਦੇ ਤਫ਼ਤੀਸ਼ੀ ਅਫ਼ਸਰ ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਨੇੜੇ ਪੁੱਜੀ ਤਾਂ ਗੇਟ ਅੱਗੇ ਇਕ ਨੌਜਵਾਨ ਬੈਠਾ ਲਾਈਟਰ ਜਗਾ ਕੇ ਧੂੰਆਂ ਸੁੰਘਦਾ ਵੇਖਿਆ। ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਹੱਥ ’ਚ ਫੜੀਆਂ ਚੀਜ਼ਾਂ ਨੂੰ ਘਾਹ ’ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਹੈਰੋਇਨ ਅਲੂਦ ਪੰਨੀ ਅਤੇ ਪਾਈਪ ਦੀ ਸ਼ਕਲ ਵਿਚ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਪਿੰਡ ਕਾਹਮਾ, ਥਾਣਾ ਸੰਦਰ ਬੰਗਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
ਇਕ ਹੋਰ ਮਾਮਲੇ ਵਿਚ ਥਾਣਾ ਬਹਿਰਾਮ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਕਟਾਰੀਆ ਦੇ ਐੱਸ. ਆਈ. ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਫਰਾਲਾ ਪੁਆਇੰਟ 'ਤੇ ਮੌਜੂਦ ਸੀ ਤਾਂ ਪੁਲਸ ਦੇ ਮੁਖਬਰ ਵਿਸ਼ੇਸ਼ ਨੂੰ ਇਤਲਾਹ ਦਿੱਤੀ ਕਿ ਸੰਨੀ ਕਾਜਲਾ ਪੁੱਤਰ ਅਮਰੀਕ ਕੁਮਾਰ ਵਾਸੀ ਪਿੰਡ ਚੱਕ ਬਿਲਗਾ ਥਾਣਾ ਬਹਿਰਾਮ ਸੂੰਢ ਤੋਂ ਪਿੰਡ ਕੰਗਰੋੜ ਨੂੰ ਜਾਣ ਵਾਲੀ ਸੜਕ 'ਤੇ ਝਾੜੀਆਂ 'ਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਉਪਰੋਕਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਕ ਹੋਰ ਮਾਮਲੇ ਵਿਚ ਥਾਣਾ ਪੋਜੇਵਾਲ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਗਗਨਦੀਪ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕ੍ਰਿਸ਼ਨ ਕੁਮਾਰ ਕਲੇਰੂ ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਸੜੋਆ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ 'ਚ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ ਅਚਨਚੇਤ ਮੁਆਇਨਾ
NEXT STORY