ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਜਹੂਰਾ ਵਿਚ ਲੱਗਣ ਵਾਲੇ ਸੀ.ਬੀ.ਜੀ./ਸੀ.ਐੱਨ.ਜੀ. ਪਲਾਂਟ ਦਾ ਇਲਾਕਾ ਵਾਸੀਆਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ। ਇਸ ਪਲਾਂਟ ਨੂੰ ਲਗਾਉਣ ਦੀ ਕੋਸ਼ਿਸ਼ ਕਰ ਰਹੇ ਕੰਪਨੀ ਪ੍ਰਬੰਧਕਾਂ ਨੂੰ ਪਹਿਲਾਂ ਵੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਜਦੋਂ ਕੰਪਨੀ ਦੀ ਅਰਜ਼ੀ 'ਤੇ ਬਿਜਲੀ ਮਹਿਕਮੇ ਦੇ ਅਧਿਕਾਰੀ ਪਿੰਡ ਵਿਚ ਪ੍ਰਸ੍ਤਾਵਿਤ ਪਲਾਂਟ ਲਈ ਆਰਜ਼ੀ ਬਿਜਲੀ ਕੁਨੈਕਸ਼ਨ ਦੇਣ ਲਈ ਪਹੁੰਚੇ ਤਾਂ ਇਸਦੀ ਭਿਣਕ ਪਿੰਡਾਂ ਦੇ ਵਾਸੀਆਂ ਨੂੰ ਲੱਗ ਗਈ। ਇਸ ਦੌਰਾਨ ਜਹੂਰਾ ਕਲਿਆਣਪੁਰ ਗਿੱਦੜਪਿੰਡੀ, ਚੱਕ ਸ਼ਕੂਰ ਆਦਿ ਪਿੰਡਾਂ ਦੀਆਂ ਪੰਚਾਇਤਾਂ, ਕਿਸਾਨ ਜਥੇਬੰਦੀ ਦੇ ਮੈਂਬਰ ਅਤੇ ਲੋਕ ਇਕੱਠੇ ਹੋਣਾ ਸ਼ੁਰੂ ਹੋ ਗਏ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਵਰਤਾਰੇ ਦਾ ਵਿਰੋਧ ਕਰਦੇ ਹੋਏ ਮਹਿਕਮੇ ਨੂੰ ਬੇਨਤੀ ਕੀਤੀ ਕਿ ਬਿਜਲੀ ਕੁਨੈਕਸ਼ਨ ਨਾ ਦਿੱਤਾ ਜਾਵੇ। ਜਿਸ ਤੋਂ ਬਾਅਦ ਮਹਿਕਮੇ ਦੇ ਅਧਿਕਾਰੀ ਉੱਥੋਂ ਚਲੇ ਗਏ। ਇਸ ਮੌਕੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਵਾਸੀਆਂ ਨੇ ਆਖਿਆ ਕਿ ਇਸ ਪਲਾਂਟ ਦੇ ਲੱਗਣ ਕਾਰਨ ਪ੍ਰਦੁਸ਼ਣ ਫੈਲੇਗਾ ਅਤੇ ਪਾਣੀ ਜ਼ਹਿਰੀਲਾ ਹੋਣ ਕਾਰਨ ਬਿਮਾਰੀਆਂ ਫੈਲਣਗੀਆਂ, ਇਸ ਲਈ ਉਹ ਇੱਥੇ ਪਲਾਂਟ ਨਹੀਂ ਲੱਗਣ ਦੇਣਗੇ।
ਇਹ ਵੀ ਪੜ੍ਹੋ: ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ
ਇਸ ਮੌਕੇ ਸਰਪੰਚ ਸ਼ਾਲੂ ਜਹੂਰਾ, ਸਰਪੰਚ ਜਗਤਾਰ ਸਿੰਘ ਕਲਿਆਣਪੁਰ, ਸਾਬਕਾ ਸਰਪੰਚ ਜਗਤਾਰ ਸਿੰਘ, ਸਰਪੰਚ ਕਰਮਜੀਤ ਸਿੰਘ, ਕਿਸਾਨ ਜਥੇਬੰਦੀ ਆਗੂ ਕੁਲਵਿੰਦਰ ਸਿੰਘ ਕਿੰਦਾ ਕ੍ਰਾਂਤੀਕਾਰੀ ਯੂਨੀਅਨ, ਕਮਲਜੀਤ ਸਿੰਘ, ਕੈਪਟਨ ਅਮਰਜੀਤ ਸਿੰਘ, ਦੀਵਾਨ ਸਿੰਘ, ਰਣਜੀਤ ਸਿੰਘ, ਅਮੀਰ ਸਿੰਘ, ਜਤਿੰਦਰਜੀਤ ਸਿੰਘ, ਸੰਤ ਪ੍ਰਕਾਸ਼ ਸਿੰਘ, ਜਗਮੋਹਨ ਸਿੰਘ ਗਿੱਲ, ਗੁਰਮੀਤ ਸਿੰਘ, ਜਸਵੰਤ ਸਿੰਘ, ਰੁਪਿੰਦਰ ਸਿੰਘ ਭੰਗੂ, ਸੁੱਚਾ ਮਸੀਹ, ਕੇਵਲ ਸਿੰਘ, ਚਮਕੌਰ ਸਿੰਘ, ਪਰਸ਼ੋਤਮ ਸਿੰਘ, ਗੁਰ ਸਰਬਜੀਤ ਸਿੰਘ, ਕਸ਼ਮੀਰ ਸਿੰਘ, ਲੱਕੀ ਅਤੇ ਜਸਵਿੰਦਰ ਜੱਸਾ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
NEXT STORY