ਜਲੰਧਰ (ਵਰੁਣ)–ਵਿਕਾਸਪੁਰੀ ਵਿਚ ਨਸ਼ੇ ਦੀ ਹਾਲਤ ਵਿਚ ਆਪਣੀ ਪਤਨੀ ਨੂੰ ਲੱਭ ਰਿਹਾ ਨੌਜਵਾਨ ਆਪਣੇ ਦੋਸਤ ਸਮੇਤ ਕਿਸੇ ਦੇ ਘਰ ਵਿਚ ਦਾਖ਼ਲ ਹੋ ਗਿਆ। ਅਣਪਛਾਤੇ ਲੋਕਾਂ ਨੂੰ ਵੇਖ ਕੇ ਘਰ ਵਾਲਿਆਂ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਵੀ ਇਕੱਠੇ ਹੋ ਗਏ, ਜਿਨ੍ਹਾਂ ਦੋਵਾਂ ਨੌਜਵਾਨਾਂ ਨਾਲ ਕੁੱਟਮਾਰ ਕੀਤੀ।
ਥਾਣਾ ਨੰਬਰ 8 ਦੇ ਏ. ਐੱਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਕਾਸਪੁਰੀ ਵਿਚ ਲੋਕਾਂ ਨੇ ਘਰ ਵਿਚ ਦਾਖ਼ਲ ਹੋਏ 2 ਚੋਰ ਫੜੇ ਹਨ। ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਨੂੰ ਥਾਣੇ ਲੈ ਆਏ। ਦੋਵੇਂ ਨੌਜਵਾਨ ਨਸ਼ੇ ਦੀ ਹਾਲਤ ਵਿਚ ਸਨ। ਪੁਲਸ ਨੇ ਪੁੱਛਗਿੱਛ ਕੀਤੀ ਤਾਂ ਸਾਹਮਣੇ ਆਇਆ ਕਿ ਇਕ ਨੌਜਵਾਨ ਦੀ ਪਤਨੀ ਬਿਨਾਂ ਦੱਸੇ ਘਰ ਛੱਡ ਕੇ ਚਲੀ ਗਈ ਸੀ, ਜੋ ਲੋਕਾਂ ਦੇ ਘਰਾਂ ਵਿਚ ਕੰਮ ਕਰਦੀ ਹੈ। ਵਿਕਾਸਪੁਰੀ ਵਿਚ ਵੀ ਉਹ ਘਰਾਂ ਵਿਚ ਕੰਮ ਕਰਦੀ ਸੀ ਪਰ ਜ਼ਿਆਦਾ ਨਸ਼ਾ ਕਰਨ ਕਾਰਨ ਉਹ ਗਲਤ ਘਰ ਵਿਚ ਚਲਾ ਗਿਆ, ਜਿਨ੍ਹਾਂ ਚੋਰ ਸਮਝ ਕੇ ਲੋਕਾਂ ਸਮੇਤ ਬਹੁਤ ਜ਼ਿਆਦਾ ਕੁੱਟਮਾਰ ਕਰ ਦਿੱਤੀ। ਏ. ਐੱਸ. ਆਈ. ਸੰਜੇ ਨੇ ਕਿਹਾ ਕਿ ਘਰ ਵਾਲਿਆਂ ਨੂੰ ਸਾਰੀ ਗੱਲ ਦੱਸੀ ਗਈ, ਜਿਸ ਤੋਂ ਬਾਅਦ ਉਹ ਕੋਈ ਕਾਰਵਾਈ ਨਾ ਕਰਵਾਉਣ ਦਾ ਲਿਖ ਕੇ ਦੇ ਗਏ ਹਨ, ਜਿਸ ਤੋਂ ਬਾਅਦ ਨੌਜਵਾਨਾਂ ਨੂੰ ਛੱਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਹਿਮ ਖ਼ਬਰ: ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
NEXT STORY