ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)— ਨੈਸ਼ਨਲ ਕ੍ਰਿਸ਼ਚੀਅਨ ਫਰੰਟ ਪੰਜਾਬ ਅਤੇ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਵੱਲੋਂ ਸਰਕਾਰੀ ਹਸਪਤਾਲ ਟਾਂਡਾ ਦੇ ਚੌਕ 'ਚ ਡੀਜ਼ਲ ਸਣੇ ਪੈਟਰੋਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕ੍ਰਿਸ਼ਚੀਅਨ ਫਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਪਾਸਟਰ ਤੀਰਥ ਗਿੱਲ ਅਤੇ ਕ੍ਰਿਸ਼ਚੀਅਨ ਫਰੰਟ ਦੇ ਬਲਾਕ ਪ੍ਰਧਾਨ ਪਰਮਜੀਤ ਪੰਮਾ ਦੀ ਅਗਵਾਈ 'ਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਹਿੱਸਾ ਲੈਂਦੇ ਹੋਏ ਕੇਂਦਰ ਸਰਕਾਰ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦੀ ਤੜਥੱਲੀ, 20 ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
ਇਸ ਮੌਕੇ ਪ੍ਰਧਾਨ ਤੀਰਥ ਗਿੱਲ ਅਤੇ ਪ੍ਰਧਾਨ ਪਰਮਜੀਤ ਪੰਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਲੋਕ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦੇ ਦੌਰ ਚੋਂ ਗੁਜ਼ਰ ਰਹੇ ਹਨ ਉਪਰੋਂ ਨਿੱਤ-ਨਿੱਤ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਹਮਦਰਦੀ ਤਾਂ ਕੀ ਕਰਨੀ ਸੀ ਸਗੋਂ ਨਿੱਤ ਦਿਨ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ। ਇਸ ਮੌਕੇ ਇਕੱਤਰ ਹੋਏ ਮੈਂਬਰਾਂ ਨੇ ਜਿੱਥੇ ਕੇਂਦਰ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਅਪੀਲ ਕੀਤੀ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਤੇਲ ਦੀਆਂ ਕੀਮਤਾਂ ਤੇ ਵੈਟ ਘੱਟ ਕਰੇ।
ਇਹ ਵੀ ਪੜ੍ਹੋ: ਪਤਨੀ ਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ
ਇਸ ਰੋਸ ਪ੍ਰਦਰਸ਼ਨ ਦੌਰਾਨ ਪਾਸਟਰ ਮੁਬਾਰਕ ਮਸੀਹ,ਪਾਸਟਰ ਬਲਕਾਰ ਮਸੀਹ,ਪਾਸਟਰ ਵਿਜੇ ਨੰਦਾ,ਪਾਸਟਰ ਬਲਵੰਤ ਵਿਜੇ,ਪਾਸਟਰ ਰਾਹੁਲ ਮਸੀਹ,ਪਾਸਟਰ ਜੇਮਸ ਮਸੀਹ,ਪਾਸਟਰ ਜੌਨ ਗਿੱਲ, ਪਾਸਟਰ ਤਰਸੇਮ ਮਸੀਹ, ਪਾਸਟਰ ਜੋਗਿੰਦਰਪਾਲ ਮਸੀਹ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ। ਉਧਰ ਦੂਜੇ ਪਾਸੇ ਸੈਰ ਸਪਾਟਾ ਦੇ ਧੰਦੇ ਨਾਲ ਜੁੜੇ ਏ ਟੂ ਜੈਡ ਨਾਰਥ ਗਰੁੱਪ ਦੇ ਸੀ. ਈ. ਓ. ਚਰਨਜੀਤ ਸਿੰਘ ਹਰਸੀ ਪਿੰਡ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਗਰੁੱਪ ਵੱਲੋਂ ਤੇਲ ਦੀਆਂ ਕੀਮਤਾਂ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ ਦਾ ਵੱਡੇ ਪੱਧਰ 'ਤੇ ਸਮਰਥਨ ਕੀਤਾ ਜਾਵੇਗਾ ਕਿਉਂਕਿ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਜਿੱਥੇ ਆਮ ਆਦਮੀ ਦੀ ਜ਼ਿੰਦਗੀ 'ਚ ਕਈ ਮੁਸ਼ਕਿਲਾਂ ਪੈਦਾ ਹੋਈਆਂ ਹਨ। ਉੱਥੇ ਹੀ ਮਹਿੰਗਾਈ ਵੀ ਸਿਖਰਾਂ ਨੂੰ ਛੂਹ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਜ਼ਿੰਦਗੀ ਨਾਲ ਕੀਤਾ ਜਾ ਰਿਹਾ ਖਿਲਵਾੜ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ 'ਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਕੀਤਾ ਜਾਵੇ ਨਹੀਂ ਤਾਂ ਵੱਡੀ ਪੱਧਰ 'ਤੇ ਲੋਕ ਸੜਕਾਂ 'ਤੇ ਉਤਰਨ ਲਈ ਮਜ਼ਬੂਤ ਹੋਣਗੇ।
ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮੀ ਦੀ ਮੌਤ ਤੋਂ ਬਾਅਦ ਕੁਝ ਘੰਟਿਆਂ 'ਚ ਪ੍ਰੇਮਿਕਾ ਨੇ ਵੀ ਤੋੜਿਆ ਦਮ
ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਟਾਂਡਾ ਟੀਮ ਦੀ ਹੋਈ ਚੋਣ
NEXT STORY