ਜਲੰਧਰ (ਜਤਿੰਦਰ, ਸੋਨੂੰ)- ਜਲੰਧਰ ਵਿਖੇ ਕਾਂਗਰਸ ਵਰਕਰਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਲੰਧਰ ਸੈਂਟਰਲ ਦੇ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਸੋਈ ਗੈਸ ਡੀਜ਼ਲ ਅਤੇ ਪੈਟਰੋਲ ਦੇ ਰੇਟ ਕਾਫ਼ੀ ਵਧਾ ਦਿੱਤੇ ਹਨ, ਜਿਸ ਨਾਲ ਆਮ ਆਦਮੀ ਦੇ ਬਜਟ ਨੂੰ ਝਟਕਾ ਲੱਗ ਰਿਹਾ ਹੈ ਅਤੇ ਹਰ ਵਿਅਕਤੀ ਵਿੱਚ ਇਸ ਦਾ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਭਾਜਪਾ ਦੀ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਵਧਾਏ ਗਏ ਰੇਟਾਂ ਨੂੰ ਲੈ ਕੇ ਜਲੰਧਰ ਕਾਂਗਰਸ ਦੇ ਵਰਕਰਾਂ ਨੇ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਰੋਜ਼ਮਰਾ ਦੀਆਂ ਚੀਜ਼ਾਂ ਵਿੱਚ ਵਾਧਾ ਕਰੀ ਜਾ ਰਹੀ ਹੈ। ਪੈਟਰੋਲ ਡੀਜ਼ਲ ਦੇ ਰੇਟਾਂ ਵਿੱਚ ਵਾਧਾ ਕਰਨ ਨਾਲ ਹਰ ਚੀਜ਼ ਮਹਿੰਗੀ ਹੋ ਜਾਂਦੀ ਹੈ ਅਤੇ ਕੇਂਦਰ ਸਰਕਾਰ ਨੇ ਰਸੋਈ ਗੈਸ ਦੇ ਭਾਅ ਵੀ ਕਾਫ਼ੀ ਵਧਾ ਦਿੱਤੇ ਹਨ, ਜਿਸ ਨਾਲ ਹਰੇਕ ਘਰ ਦੀ ਰਸੋਈ ਦੇ ਉੱਤੇ ਮਾੜਾ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਇਸ ਕਰਕੇ ਉਨ੍ਹਾਂ ਨੇ ਅੱਜ ਜਲੰਧਰ ਦੇ ਡੀ. ਸੀ. ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਅਤੇ ਰੋਜ਼ ਮੱਰਾ ਦੀਆ ਅਤੇ ਜ਼ਰੂਰਤ ਦੀਆਂ ਚੀਜ਼ਾਂ ਦੇ ਭਾਅ ਉਤੇ ਕੰਟਰੋਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਸੁਸ਼ੀਲ ਰਿੰਕੂ, ਦੋਆਬਾ ਚੌਂਕ ਵਿਚ ਬਾਵਾ ਹੈਨਰੀ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਮੌਜੂਦ ਸਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)

ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਜਸਲੀਨ ਸੇਠੀ ਸਮੇਤ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੱਖਾ ਲਾਲੀ ਵੀ ਪ੍ਰਸ਼ਾਸਨਿਕ ਕੰਪਲੈਕਸ ਵਿਚ ਪ੍ਰਦਰਦਸ਼ਨ ਦੌਰਾਨ ਮੌਜੂਦ ਰਹੇ।
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, ਹਰਪਾਲ ਸਿੰਘ ਸੰਘਾ ਨੂੰ ਕੀਤਾ ਬਹਾਲ
NEXT STORY