ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨੀ ਘੋਲ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪਿੰਡ ਝਾਂਵਾਂ ਵਿਖੇ ਵਿਸ਼ਾਲ ਇਕੱਠ ਹੋਇਆ। ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।
ਗੁਰਦੁਆਰਾ ਹਰਸਰ ਸਾਹਿਬ ਵਿਖੇ ਸਰਪੰਚ ਸੁਖਵਿੰਦਰ ਜੀਤ ਸਿੰਘ ਝਾਵਰ ਅਤੇ ਜਥੇ ਰਣਜੀਤ ਸਿੰਘ ਝਾਵਾਂ ਦੀ ਅਗਵਾਈ ਵਿੱਚ ਹੋਏ ਇਸ ਇਕੱਠ ਦੌਰਾਨ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਅੰਦੋਲਨ ਪ੍ਰਤੀ ਲਾਮਬੰਦ ਕੀਤਾ ਗਿਆ, ਉਥੇ ਹੀ ਗੁਰੂਦੁਆਰਾ ਪ੍ਹਬੰਧਕ ਕਮੇਟੀ ਹਰਸਰ ਸਾਹਿਬ ਸੰਤ ਬਾਬਾ ਸੋਹਣ ਸਿੰਘ ਕਲੱਬ ਵਲੋ 26 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਬੰਧੀ ਬਣਾਏ ਗਏ 2 ਨੋਜਵਾਂਨ ਬਲਵਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਜੀ ਜ਼ਮਾਨਤ ਉਤੇ ਰਿਹਾਈ ਉਪਰੰਤ ਉੱਪਰ ਰਿਹਾਈ ਮਿਲਣ ਉਪਰੰਤ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ
ਗੁਰੂਦੁਆਰਾ ਪ੍ਹਬੰਧਕ ਕਮੇਟੀ ਹਰਸਰ ਸਾਹਿਬ ਸੰਤ ਬਾਬਾ ਸੋਹਣ ਸਿੰਘ ਕਲੱਬ ਵਲੋ ਕੀਤਾ ਗਿਆ। ਇਸ ਮੋਕੇ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਮਾਸਟਰ ਕੁਲਦੀਪ ਸਿੰਘ ਮਸੀਤੀ, ਨਿਰੰਜਣ ਸਿੰਘ, ਗੁਰਮੇਲ ਸਿੰਘ ,ਸੁਰਜੀਤ ਸਿੰਘ, ਪ੍ਰਵੀਨ ਕੁਮਾਰ , ਰਾਮ ਪਾਲ, ਰਣਜੀਤ ਸਿੰਘ ,ਜਗਜੀਤ ਸਿੰਘ ਕੰਧਾਂਲਾਂ ਸ਼ੇਖਾਂ ਤੇ ਸਮੂਹ ਨਗਰ ਨਿਵਾਸੀ ਪਿੰਡ ਝਾਂਵਾ ਹਾਜਰ ਸਨ।
ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਚੌਲਾਂਗ ਟੋਲ ਪਲਾਜ਼ਾ ਧਰਨੇ ’ਤੇ ਡਟੇ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਦਿੱਤਾ ਹੋਕਾ
NEXT STORY