ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਲੁਧਿਆਣਾ ਦੇ ਜਲੰਧਰ ਬਾਈਪਾਸ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਾਲ ਸ਼ਰਾਰਤੀ ਅੰਨਸਰਾਂ ਵੱਲੋਂ ਕੀਤੀ ਗਈ ਛੇੜਖਾਨੀ ਦੇ ਵਿਰੋਧ 'ਚ ਅੱਜ ਟਾਂਡਾ 'ਚ ਸਮੂਹ ਐੱਸ. ਸੀ. ਭਾਈਚਾਰੇ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਟਾਂਡਾ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਸਮੂਹ ਐੱਸ. ਸੀ. ਭਾਈਚਾਰੇ ਨੇ ਐੱਸ. ਡੀ. ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ ਅਤੇ ਥਾਣਾ ਮੁਖੀ ਟਾਂਡਾ ਅਮਰਜੀਤ ਕੌਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ- ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਐੱਸ. ਸੀ. ਭਾਈਚਾਰੇ ਦੇ ਆਗੂ ਜਗਤਾਰ ਸਿੰਘ ਦਾਰਾ, ਸੁਰਜੀਤ ਪਾਲ ਟਾਂਡਾ, ਗੁਰਸੇਵਕ ਮਾਰਸ਼ਲ, ਬੋਬੀ ਬੁੱਢੀ ਪਿੰਡ, ਪ੍ਰੇਮਜੀਤ ਜੌੜਾ, ਸਰਪੰਚ ਵਿਜੇਪਾਲ ਬੈਂਚਾਂ, ਪਰਵਿੰਦਰ ਸਿੰਘ ਸਹਿਬਾਜ਼ਪੁਰ, ਵਿੱਕੀ ਕੁਰਾਲਾ, ਹਰਮੇਸ਼ ਬੱਸੀ ਜਲਾਲ, ਮਨਦੀਪ ਭਾਰਦਵਾਜ,ਰਾਮਪਾਲ ਬੈਸ ਹਰਸੀ ਪਿੰਡ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਲਾਪਰਵਾਹੀ ਦੇ ਚਲਦਿਆਂ ਪੰਜਾਬ 'ਚ ਲਗਾਤਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀਆਂ ਕਰਦੇ ਹੋਏ ਜਿੱਥੇ ਐੱਸ. ਸੀ. ਭਾਈਚਾਰੇ ਨੂੰ ਦੇ ਮਨਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ, ਉੱਥੇ ਹੀ ਆਪਸੀ ਭਾਈਚਾਰੇ ਵਾਲਾ ਮਾਹੌਲ ਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਮੂਹ ਐੱਸ. ਸੀ. ਭਾਈਚਾਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਕਿ ਲੁਧਿਆਣਾ 'ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਖਾਨੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਭਾਈਚਾਰੇ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ, 12540 ਕੇਸਾਂ ਦਾ ਹੋਇਆ ਨਿਪਟਾਰਾ
NEXT STORY