ਜਲੰਧਰ- ਸ਼ਹਿਰ 'ਚ ਸਹੁਰਿਆਂ ਤੋਂ ਪਰੇਸ਼ਾਨ ਇਕ ਵਿਅਕਤੀ ਵਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਅਕਤੀ ਜੱਸਾ ਫਿਰੋਜ਼ਪੁਰੀ ਦਾ ਦਾਮਾਦ ਹੈ, ਜਿਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਅਕਤੀ ਦਾ ਆਪਣੇ ਸਹੁਰੇ ਪੱਖ ਨਾਲ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਉਸ ਦਾ ਸਹੁਰੇ ਘਰ ਵਾਲਿਆਂ ਨਾਲ ਕਈ ਵਾਰ ਵਿਵਾਦ ਹੋ ਚੁਕਾ ਹੈ, ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੌਸ਼ਿਸ਼ ਕੀਤੀ।
ਸੜਕ ਹਾਦਸੇ ’ਚ 1 ਦੀ ਮੌਤ
NEXT STORY