ਟਾਂਡਾ ਉੜਮੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਲੇਮਪੁਰ ਦੇ ਧੁੱਸੀ ਬੰਨ੍ਹ ਨੇੜਿਓਂ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮੋਹਨ ਲਾਲ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮੁਖਤਿਆਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਸਲੇਮਪੁਰ ਨੂੰ 9750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ
NEXT STORY