ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)-ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਹਾਈਟੈੱਕ ਨਾਕੇ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਚੰਡੀਗੜ੍ਹ, ਰੋਪੜ ਅਤੇ ਬਲਾਚੌਰ ਵੱਲੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਇਕ ਵਿਅਕਤੀ ਵਾਹਨ ਤੋਂ ਹੇਠਾਂ ਉਤਰਿਆ ਅਤੇ ਬਾਥਰੂਮ ਜਾਣ ਦੇ ਬਹਾਨੇ ਉਸ ਨੇ ਆਪਣੇ ਹੱਥ ਵਿਚ ਫੜਿਆ ਭਾਰੀ ਲਿਫ਼ਾਫ਼ਾ ਛੁਪਾਉਣ ਦੀ ਨੀਅਤ ਨਾਲ ਨਹਿਰ ਦੇ ਕੰਢੇ ਗਲੀ ’ਚ ਸੁੱਟ ਦਿੱਤਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 700 ਗ੍ਰਾਮ ਅਫ਼ੀਮ ਬਰਾਮਦ ਹੋਈ।
ਇਹ ਵੀ ਪੜ੍ਹੋ- ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਮਰੀਜ਼ ਨਿਕਲ ਰਹੇ ਪਾਜ਼ੇਟਿਵ
ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਰਾਜਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਕੁਡਰੀਆ, ਫੈਜ਼ਲਾਪੁਰ ਥਾਣਾ ਅਲੀਗੜ੍ਹ ਤਹਿਸੀਲ ਔਲਾ ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਕਾਠਗੜ੍ਹ ਵਿਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਲੋਕ ਹੋਣ ਲੱਗੇ ਪਾਜ਼ੇਟਿਵ
NEXT STORY