ਫਗਵਾੜਾ (ਜਲੋਟਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਪੁਲਸ ਦੀ ਟੀਮ ਨੇ ਚੈਕਿੰਗ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਭਾਰਤੀ ਅਤੇ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ? ਸੂਤਰਾਂ ਅਨੁਸਾਰ ਪੁਲਸ ਨੇ ਇਕ ਨੌਜਵਾਨ ਕੋਲੋਂ ਲਗਭਗ ਪੰਜ ਹਜ਼ਾਰ ਆਸਟ੍ਰੇਲੀਆਈ ਡਾਲਰ ਸਮੇਤ ਇਕ ਲੱਖ 20 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਹਾਲਾਂਕੀ ਇਸ ਬਾਰੇ ਫਗਵਾੜਾ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਪ੍ਰਦਾਨ ਨਹੀਂ ਕੀਤੀ ਗਈ ਹੈ?
ਉੱਥੇ ਹੀ ਫਗਵਾੜਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਜਾ ਰਹੀ ਜਾਣਕਾਰੀ ਮੁਤਾਬਕ ਦੱਸਿਆ ਕਿ ਜਦੋਂ ਉਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ ਤਾਂ ਉਹ ਬਰਾਮਦ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਾਰੇ ਕੁਝ ਠੋਸ ਨਹੀਂ ਦੱਸ ਸਕਿਆ ਅਤੇ ਨਾ ਹੀ ਉਸ ਨੇ ਇਸ ਬਾਰੇ ਕੋਈ ਸਬੂਤ ਯਾਂ ਦਸਤਾਵੇਜ ਮੌਕੇ ’ਤੇ ਪੁਲਸ ਟੀਮ ਨੂੰ ਪੇਸ਼ ਕੀਤੇ ਹਨ।
ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਸੁਰੱਖਿਆ 'ਚ ਕੀਤੀ ਕਟੌਤੀ
ਸੂਤਰਾਂ ਮੁਤਾਬਕ ਇਸ ਮਾਮਲੇ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਸਮੇਤ ਸਬੰਧਤ ਸਰਕਾਰੀ ਵਿਭਾਗਾਂ ਨੂੰ ਦੇ ਦਿੱਤੀ ਗਈ ਹੈ। ਹਾਲਾਂਕਿ ਖਬਰ ਲਿਖੇ ਜਾਣ ਤੱਕ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲਾ ਲੋਕਾਂ ’ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਇਹ ਸਵਾਲ ਕਰ ਰਹੇ ਹਨ ਕਿ ਜੱਦ ਸਾਰਾ ਮਾਮਲਾ ਸੋਸ਼ਲ ਮੀਡੀਆ ’ਤੇ ਹੈ ਤਾਂ ਪ੍ਰਸ਼ਾਸਨ ਵੱਲੋਂ ਇਸ ਦੀ ਜਾਣਕਾਰੀ ਅਧਿਕਾਰਿਕ ਤੌਰ ’ਤੇ ਜਨਤਕ ਕਿਉਂ ਨਹੀਂ ਕੀਤੀ ਗਈ ਹੈ?
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਮੁਠਭੇੜ ਮਗਰੋਂ ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਗੈਂਗ ਦੇ 4 ਸਾਥੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਪੁਲਸ ਨੇ ਕੀਤੇ ਗ੍ਰਿਫ਼ਤਾਰ
NEXT STORY