ਟਾਂਡਾ ਉੜਮੁੜ (ਮੋਮੀ, ਪੰਡਿਤ) : ਬਿਆਸ ਦਰਿਆ ਦੇ ਹੜ੍ਹ ਦੇ ਪਾਣੀ 'ਚ ਇਕ ਵਿਅਕਤੀ ਦੇ ਅਚਾਨਕ ਡੁੱਬ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ (45) ਪੁੱਤਰ ਕਰਨੈਲ ਸਿੰਘ ਆਪਣੇ ਪਿੰਡ ਟਾਹਲੀ 'ਚ ਸਥਿਤ ਪੰਚਾਇਤ ਦੀ ਪੈਲ਼ੀ ਵਿੱਚ ਪਾਣੀ ਦਾ ਵਹਾਅ ਦੇਖਣ ਗਿਆ ਸੀ ਕਿ ਅਚਾਨਕ ਇਹ ਭਾਣਾ ਵਾਪਰ ਗਿਆ।
ਖ਼ਬਰ ਸੁਣਦਿਆਂ ਹੀ ਪਿੰਡ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਲਾਪਤਾ ਵਿਅਕਤੀ ਦੀ ਭਾਲ ਕਰਨ ਲੱਗੇ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪਾਣੀ ਵਿੱਚ ਡੁੱਬੇ ਵਿਅਕਤੀ ਦੀ ਭਾਲ ਲਈ ਗੋਤਾਖੋਰਾਂ ਨੂੰ ਵੀ ਮੰਗਾਇਆ ਗਿਆ ਹੈ।
ਇਹ ਵੀ ਪੜ੍ਹੋ : ਚਿੱਟੇ ਨੇ ਖੋਹ ਲਿਆ ਮਾਂ ਦਾ ਇਕਲੌਤਾ ਪੁੱਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਰੋ-ਰੋ ਪਾ ਰਹੀਆਂ ਦੁਹਾਈਆਂ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ ਸੌਸ ਬਣਾਉਣ ਵਾਲੀ ਫੈਕਟਰੀ 'ਚ ਹੋਇਆ ਧਮਾਕਾ, ਇਕ ਮਜਦੂਰ ਦੀ ਮੌਤ
NEXT STORY