ਜਲੰਧਰ (ਸੋਨੂੰ) - ਜਲੰਧਰ ਦੇ ਰੈਣਕ ਬਾਜ਼ਾਰ ਨਾਲ ਲੱਗਦੇ ਘੋੜੇ ਵਾਲਾ ਚੌਕ 'ਚ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਨ ਵਜੋਂ ਹੋਈ ਹੈ, ਜੋ ਦਰਜ਼ੀ ਦਾ ਕੰਮ ਕਰਦਾ ਸੀ। ਰਾਜਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ ਉਸਨੇ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੋਣ ਦੀ ਗੱਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼
ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਿਦੱਤਾ। ਪੁਲਸ ਨੂੰ ਮਾਮਲੇ ਦੀ ਜਾਂਚ ਕਰਨ ’ਤੇ ਲਾਸ਼ ਕੋਲੋ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ, ਜਿਸ ’ਚ ਮ੍ਰਿਤਕ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਮੁਲਜ਼ਮਾਂ ਦੇ ਨਾਂ ਲਿਖੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਮ੍ਰਿਤਕ ਵਿਅਕਤੀ ਦੀ ਮਾਂ ਨੇ ਆਪਣੀ ਨਹੂ ਅਤੇ ਉਸ ਦੇ ਪੇਕੇ ਪਰਿਵਾਰ ’ਤੇ ਦੋਸ਼ ਲਾਏ ਕਿ ਉਹ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ। ਉਹ ਆਪਣੇ ਪਰਿਵਾਰ ਨਾਲ ਖ਼ੁਸ਼ ਰਹਿਣਾ ਚਾਹੁੰਦਾ ਸੀ ਪਰ ਸਹੁਰਾ ਪਰਿਵਾਰ ਉਸ ਨੂੰ ਪਰੇਸ਼ਾਨ ਕਰਦਾ ਰਹਿੰਦਾ। ਇਸ ਦੌਰਾਨ ਮੌਕੇ ’ਤੇ ਪਹੁੰਚੀ ਮ੍ਰਿਤਕ ਦੀ ਪਤਨੀ ਨੇ ਸਹੁਰਾ ਪਰਿਵਾਰ ’ਤੇ ਕਈ ਦੋਸ਼ ਲਾਏ। ਪੁਲਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਪੰਜਾਬ ਚੋਣਾਂ 2022: ਭਾਜਪਾ ਗਠਜੋੜ ਨੇ ਪੰਜਾਬ ਲਈ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵਾਅਦੇ
NEXT STORY