ਸੁਲਤਾਨਪੁਰ ਲੋਧੀ (ਧੀਰ)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਦਾ ਇਕ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ, ਜਦਕਿ ਵੇਈਂ ਕਿਨਾਰਿਓਂ ਉਸ ਦਾ ਸਪਲੈਂਡਰ ਮੋਟਰਸਾਈਕਲ ਮਿਲਿਆ ਹੈ, ਜਿਸ ਤੋਂ ਬਾਅਦ ਪਿੰਡ ’ਚ ਸਨਸਨੀ ਫੈਲ ਗਈ। ਮੌਕੇ ’ਤੇ ਪਹੁੰਚੇ ਲੋਕਾਂ ਨੇ ਦੱਸਿਆ ਕਿ ਵੇਈਂ ਕਿਨਾਰੇ ਖੜ੍ਹੇ ਮੋਟਰਸਾਈਕਲ ਕੋਲ ਇਕ ਚੱਪਲਾਂ ਦਾ ਜੋੜਾ ਅਤੇ ਆਧਾਰ ਕਾਰਡ ਵੀ ਮਿਲਿਆ ਹੈ। ਆਧਾਰ ਕਾਰਡ ਉੱਪਰ ਗੁਰਨਾਮ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਮਸੀਤਾਂ ਲਿਖਿਆ ਹੋਇਆ ਹੈ, ਜਦਕਿ ਗੁਰਨਾਮ ਸਿੰਘ ਦਾ ਕੋਈ ਵੀ ਅਤਾ-ਪਤਾ ਨਹੀਂ ਲੱਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ! ਰੇਲਵੇ ਟਰੈਕ ਨੇੜੇ ਮੁੰਡੇ-ਕੁੜੀ ਨੂੰ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼

ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਮਸੀਤਾਂ ਦੇ ਸਰਪੰਚ ਹਰਮੇਲ ਸਿੰਘ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਪਿੰਡ ਦੇ ਵਸਨੀਕ ਗੁਰਨਾਮ ਸਿੰਘ ਦਾ ਹੀ। ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਬੀਤੇ ਕੱਲ ਦਾ ਹੀ ਇੱਥੇ ਖੜਾ ਸੀ। ਵੇਈਂ ਕਿਨਾਰੇ ਕਾਫ਼ੀ ਭਾਲ ਕੀਤੀ ਗਈ ਹੈ ਪਰ ਕੋਈ ਜਾਣਕਾਰੀ ਨਹੀਂ ਮਿਲ ਸਕੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਉਕਤ ਥਾਂ ਦਾ ਦੌਰਾ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਵਾਈਡਰ ਨਾਲ ਟਕਰਾਅ ਕੇ ਪਲਟਿਆ ਟਰਾਲਾ, ਚਾਲਕ ਹੋਇਆ ਜਖ਼ਮੀ
NEXT STORY