ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਜੈ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਤੋਂ ਬਾਈਪਾਸ ਮਹਾਲੋਂ, ਲੰਗੜੋਆ, ਜਾਡਲਾ, ਗੜ੍ਹੀ ਕਾਨੂੰਗੋ ਅਤੇ ਭੁੱਲੇਖਾ ਚੌਂਕ ਬਲਾਚੌਰ ਵੱਲ ਜਾ ਰਹੀ ਸੀ ਕਿ ਗਈ ਚੌਂਕ ਨੇੜੇ ਕੱਚੀ ਸੜਕ ’ਤੇ ਖੜ੍ਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਖੇਤਾਂ ਵੱਲ ਜਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ- ਕੈਨੇਡਾ 'ਚ ਬੱਚਿਆਂ ਨੂੰ ਮਿਲ ਕੇ ਪੰਜਾਬ ਪਰਤ ਰਹੀ ਮਾਂ ਦੀ ਜਹਾਜ਼ 'ਚ ਮੌਤ
ਏ. ਐੱਸ. ਆਈ. ਉਸ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਸ਼ੱਕ ਦੇ ਆਧਾਰ ’ਤੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਇਕ ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ। ਐੱਸ. ਐੱਚ. ਓ. ਅਜੈ ਪਾਲ ਸਿੰਘ ਨੇ ਦੱਸਿਆ ਕਿ ਕਾਬੂ ਦੋਸ਼ੀ ਦੀ ਪਛਾਣ ਅੰਕੁਸ਼ ਭੁੰਬਲਾ ਪੁੱਤਰ ਸੁਖਵਿੰਦਰ ਕੁਮਾਰ ਵਾਸੀ ਪਿੰਡ ਮੱਲੇਵਾਲ, ਥਾਣਾ ਪੋਜੇਵਾਲ ਵਜੋਂ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਕਾਬੂ ਦੋਸ਼ੀ ਖ਼ਿਲਾਫ਼ ਥਾਣਾ ਬਲਾਚੌਰ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।
ਇਹ ਵੀ ਪੜ੍ਹੋ- ਇਕ ਹੋਰ ਮੰਦਭਾਗੀ ਖ਼ਬਰ, ਕਿਸਾਨ ਆਗੂ ਦੀ ਮੌਤ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਚੋਣਾਂ: ਪੰਜਾਬ 'ਚ ਰੁਕਿਆ ਚੋਣ ਪ੍ਰਚਾਰ, 21 ਦਸੰਬਰ ਨੂੰ ਹੋਵੇਗੀ ਵੋਟਿੰਗ
NEXT STORY