ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਨਸ਼ੇ ਦੇ ਸੇਵਨ ਦੇ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕੰਦਪੁਰ ਥਾਣੇ 'ਚ ਤਾਇਨਾਤ ਏ. ਐੱਸ. ਆਈ. ਧਰਮਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਟੀਮ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਹ ਮੁਕੰਦਪੁਰ ਥਾਣੇ ਤੋਂ ਦਾਣਾ ਮੰਡੀ ਖੇਤਰ ਵੱਲ ਜਾ ਰਹੇ ਸਨ।
ਇਕ ਧਾਰਮਿਕ ਸਥਾਨ ਨੇੜੇ, ਉਨ੍ਹਾਂ ਨੇ ਗੰਨੇ ਦੇ ਖੇਤ ਦੇ ਨਾਲ ਲੱਗਦੀ ਇਕ ਪੱਕੀ ਗਲੀ ਵਿੱਚ ਦੋ ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਵੇਖਿਆ। ਉਨ੍ਹਾਂ 'ਚੋਂ ਇਕ ਦੇ ਹੱਥ 'ਚ ਚਾਂਦੀ ਦੇ ਵਰਕ ਦਾ ਟੁਕੜਾ ਸੀ, ਜਿਸ 'ਚ ਹੈਰੋਇਨ ਅਲੂਦ ਰੱਖੀ ਹੋਈ ਸੀ ਅਤੇ ਉਹ ਲਾਈਟਰ ਦੀ ਮਦਦ ਨਾਲ ਧੂੰਆਂ ਪੈਦਾ ਕਰ ਰਿਹਾ ਸੀ, ਜਦਕਿ ਦੂਜਾ ਵਿਅਕਤੀ 10 ਰੁਪਏ ਦੇ ਨੋਟ ਤੋਂ ਬਣਾਈ ਗਈ ਨਲੀ ਰਾਹੀਂ ਉਸ ਧੂੰਏਂ ਨੂੰ ਅੰਦਰ ਖਿੱਚ ਰਿਹਾ ਸੀ। ਪੁਲਸ ਨੂੰ ਵੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਇਕ ਲਾਈਟਰ, ਹੈਰੋਇਨ ਵਾਲਾ ਚਾਂਦੀ ਦਾ ਵਰਕ ਅਤੇ ਨਲੀ ਵਜੋਂ ਵਰਤਿਆ ਗਿਆ 10 ਰੁਪਏ ਦਾ ਨੋਟ ਬਰਾਮਦ ਕੀਤਾ। ਅਧਿਕਾਰੀ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਮਨੀ ਪੁੱਤਰ ਸ਼ਾਮ ਲਾਲ, ਵਾਸੀ ਪਿੰਡ ਜੰਡਿਆਲੀ (ਥਾਣਾ ਬਹਿਰਾਮ) ਅਤੇ ਸੰਦੀਪ ਕੁਮਾਰ ਉਰਫ਼ ਚੀਮਾ ਪੁੱਤਰ ਦੁਨੀ ਚੰਦ, ਵਾਸੀ ਪਿੰਡ ਖਾਨਪੁਰ (ਥਾਣਾ ਮੁਕੰਦਪੁਰ) ਵਜੋਂ ਕੀਤੀ ਹੈ।
ਇਕ ਹੋਰ ਵੱਖਰੀ ਘਟਨਾ 'ਚ ਪੋਜੇਵਾਲ ਪੁਲਿਸ ਨੇ ਨਸ਼ੇ ਦੇ ਸੇਵਨ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਵਿਕਾਸ ਝੰਡਾ ਪੁੱਤਰ ਰਾਜਿੰਦਰ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਗੜ੍ਹਸ਼ੰਕਰ ਵਿੱਚ ਰਹਿ ਰਿਹਾ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
NEXT STORY