ਫਗਵਾੜਾ (ਜਲੋਟਾ)- ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਗਵਾੜਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 2 ਹੋਰ ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਨਸ਼ੀਲੀ ਗੋਲ਼ੀਆਂ ਆਦਿ ਸਮੇਤ ਗ੍ਰਿਫ਼ਤਾਰ ਕੀਤਾ।
'ਜਗ ਬਾਣੀ' ਨਾਲ ਗੱਲਬਾਤ ਕਰਦੇ ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਤਨਾਮਪੁਰਾ ਦੀ ਪੁਲਸ ਨੇ ਚੈਕਿੰਗ ਦੌਰਾਨ ਸ਼ਿੰਦਾ ਪੁੱਤਰ ਗੱਜੀ ਰਾਮ ਵਾਸੀ ਦਰਵੇਸ਼ ਪਿੰਡ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...

ਉਸ ਖ਼ਿਲਾਫ਼ ਪੁਲਸ ਨੇ ਥਾਣਾ ਸਤਨਾਮਪੁਰਾ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਸ ਨੇ ਬਲਵੀਰ ਕੁਮਾਰ ਉਰਫ ਬੱਲੂ ਉਤਰ ਗਿਆਨ ਚੰਦ ਵਾਸੀ ਕ੍ਰਿਪਾਲਪੁਰ ਕਾਲੋਨੀ ਥਾਣਾ ਸਤਨਾਮਪੁਰਾ ਕੋਲੋਂ12 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਸ਼ੀ ਬਲਵੀਰ ਕੁਮਾਰ ਉਰਫ਼ ਬੱਲੂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਏ SSP ਨਾਨਕ ਸਿੰਘ, ਕੀਤੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
ਆਬਕਾਰੀ ਨੀਤੀ ਨੇ ਭਰਿਆ ਖਜ਼ਾਨਾ ਤੇ ਰਜਿਸਟ੍ਰੀਆਂ ਬਾਰੇ ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ, ਅੱਜ ਦੀਆਂ ਟੌਪ-10 ਖਬਰਾਂ
NEXT STORY