ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਅੱਧਾ ਕਿਲੋ ਅਫ਼ੀਮ ਸਮੇਤ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਸ ਨੇ ਸਟਾਰਚ ਮਿੱਲ ਦੇ ਲਾਗੇ ਇਕ ਨੌਜਵਾਨ, ਜਿਸ ਦੀ ਪਛਾਣ ਪਰਮਿੰਦਰ ਸਿੰਘ ਉਰਫ ਬੱਬੂ ਪੁੱਤਰ ਹਰਨੇਕ ਸਿੰਘ ਵਾਸੀ ਮਕਾਨ ਨੰਬਰ 201 ਸ਼ਹੀਦ ਭਗਤ ਸਿੰਘ ਨਗਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਉਸ ਕੋਲੋਂ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਮਿੰਦਰ ਸਿੰਘ ਉਰਫ ਬੱਬੂ ਖ਼ਿਲਾਫ਼ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਦੋ ਦਿਨਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਇਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਅਫ਼ੀਮ ਇਸ ਨੇ ਅੱਗੇ ਕਿਸ ਨੂੰ ਵੇਚਣੀ ਸੀ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਅਫ਼ੀਮ ਇਹ ਕਿੱਥੋਂ ਲੈ ਕੇ ਆਇਆ ਹੈ। ਪੁਲਸ ਜਾਂਚ ਜਾਰੀ ਹੈ ।
CM ਮਾਨ ਵੱਲੋਂ ਪੰਜਾਬ ਵਿਧਾਨ ਸਭਾ ’ਚ ‘ਭਰੋਸਗੀ ਮਤਾ’ ਪੇਸ਼, ਭਾਜਪਾ ਨੇ ਬੁਲਾਈ ਜਨਤਾ ਦੀ ਵਿਧਾਨ ਸਭਾ, ਪੜ੍ਹੋ Top 10
NEXT STORY