ਫਗਵਾੜਾ (ਜਲੋਟਾ)- ਕਪੂਰਥਲਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੁਲਸ ਨੇ ਗਾਂਜਾ ਦੀ ਤਸਕਰੀ ਵਿੱਚ ਸ਼ਾਮਲ ਭਾਰਤ ਅਤੇ ਨੇਪਾਲ ਵਿੱਚ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਨਸ਼ੀਲਾ ਪਦਾਰਥ ਬਰਾਮਦ ਕਰਨ ਦੇ ਨਾਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਵਾਸੀ ਭਾਗਲਪੁਰ ਬਿਹਾਰ, ਜੋ ਹੁਣ ਜਲੰਧਰ ਦੇ ਅਸ਼ੋਕ ਨਗਰ ਵਿੱਚ ਰਹਿੰਦਾ ਹੈ, ਲਖਵਿੰਦਰ ਸਿੰਘ ਉਰਫ਼ ਗੋਰਾ ਵਾਸੀ ਛੋਟਾ ਸੁਰਤਾਨਪੁਰ, ਰੂਪਨਗਰ ਅਤੇ ਗੁਰਪ੍ਰੀਤ ਸਿੰਘ ਵਾਸੀ ਰਸੂਲਪੁਰ ਰੂਪਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਦੋਸਤ ਬਣਿਆ ਜਾਨ ਦਾ ਦੁਸ਼ਮਣ, ਭਗਤਾ ਭਾਈ ਵਿਖੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ
ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਐੱਸ. ਪੀ. ਫਗਵਾੜਾ ਸਰਬਜੀਤ ਸਿੰਘ ਅਤੇ ਡੀ. ਐੱਸ. ਪੀ. ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਚੈਕਿੰਗ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਫਗਵਾੜਾ ਦੇ ਮੁਖੀ ਇੰਸਪੈਕਟਰ ਸਿਕੰਦਰ ਸਿੰਘ, ਏ. ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਪੁਲਸ ਪਾਰਟੀ ਫਗਵਾੜਾ ਬਾਈਪਾਸ ਦੇ ਕੋਲ ਗਸ਼ਤ ਕਰ ਰਹੀ ਸੀ ਤਾਂ ਐੱਸ. ਬੀ. ਐੱਸ. ਨਗਰ (ਨਵਾਂਸ਼ਹਿਰ) ਵੱਲੋਂ ਆ ਰਹੀ ਇਕ ਨਿੱਜੀ ਯਾਤਰੀ ਬੱਸ (ਪੀ. ਬੀ 12-ਜੇ -9252) ਨੂੰ ਰੋਕਿਆ ਅਤੇ ਮੁਲਜ਼ਮ ਵੱਲੋਂ ਬੱਸ ਵਿੱਚ ਲਿਜਾਏ ਜਾ ਰਹੇ ਪਲਾਸਟਿਕ ਦੇ ਪੈਕੇਟ ਵਿੱਚ ਲੁਕਿਆ 15 ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਪੁਲਸ ਟੀਮ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਟੋਕੀਓ ਓਲੰਪਿਕਸ ਦੀਆਂ ਖੇਡਾਂ ਵੇਖ ਸੁਖਬੀਰ ਨੂੰ ਆਏ ਪੁਰਾਣੇ ਦਿਨ ਯਾਦ, ਪੋਸਟ ਪਾ ਕੇ ਖ਼ਿਡਾਰੀਆਂ ਦਾ ਵਧਾਇਆ ਹੌਂਸਲਾ
ਐੱਸ. ਐੱਸ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਨਸ਼ੇ ਦੀ ਖੇਪ ਨੇਪਾਲ ਤੋਂ ਤਸਕਰੀ ਕੀਤੀ ਜਾ ਰਹੀ ਸੀ। ਗ੍ਰਿਫ਼ਤਾਰ ਮੁਲਜ਼ਮ ਅਵਤਾਰ ਸਿੰਘ ਨੇ ਮੰਨਿਆ ਕਿ ਇਹ ਨਸ਼ੀਲਾ ਪਦਾਰਥ (ਗਾਂਜਾ) ਨੇਪਾਲ ਤੋਂ ਭਾਰਤ ਵਿੱਚ ਉਸ ਦੇ ਜ਼ਿਲ੍ਹੇ ਭਾਗਲਪੁਰ, ਬਿਹਾਰ ਵਿੱਚ ਪਹੁੰਚਿਆ ਸੀ, ਜੋ ਕੌਮਾਂਤਰੀ ਸਰਹੱਦ ਤੋਂ ਸਿਰਫ਼ 200 ਕਿਲੋਮੀਟਰ ਦੂਰ ਹੈ। ਐੱਚ. ਪੀ. ਐੱਸ. ਖੱਖ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਸ ਦੁਆਰਾ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਅੱਗੇ ਕਿਹਾ ਅਸੀਂ ਜਲਦੀ ਹੀ ਪੂਰੀ ਸਪਲਾਈ ਲਾਈਨ ਦਾ ਪਰਦਾਫਾਸ਼ ਕਰਾਂਗੇ ਅਤੇ ਨੈਟਵਰਕ ਨਾਲ ਜੁੜੇ ਹਰੇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਖ਼ੁਦ ਨੂੰ ਕੁਆਰੀ ਦੱਸ ਕੇ ਦੂਜਾ ਵਿਆਹ ਰਚਾ ਕੁੜੀ ਪੁੱਜੀ ਆਸਟ੍ਰੇਲੀਆ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੁੱਕੜ ਪਿੰਡ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਪੁਲਸ ਮੁਲਾਜ਼ਮ ਸਣੇ 10 ਖ਼ਿਲਾਫ਼ ਮਾਮਲਾ ਦਰਜ
NEXT STORY