ਤਲਵਾੜਾ (ਜੋਸ਼ੀ)-ਤਲਵਾੜਾ ਪੁਲਸ ਨੇ ਇਕ ਘਰ ਦੇ ਬਾਹਰੋਂ ਪਿਕਅੱਪ ਜੀਪ ਚੋਰੀ ਹੋਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਟੈਰਸ ਰੋਡ ਤਲਵਾੜਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਘਈ ਪੁੱਤਰ ਕਿਸ਼ਨ ਕੁਮਾਰ ਘਈ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਨੇ ਆਪਣੇ ਕੰਮਕਾਰ ਲਈ ਇਕ ਪਿਕਅੱਪ ਜੀਪ ਰੱਖੀ ਹੋਈ ਹੈ। ਉਹ ਰੋਜ਼ਾਨਾ ਵਾਂਗ ਕੰਮ ਨਿਬੇੜ ਕੇ ਆਪਣੀ ਜੀਪ ਘਰ ਦੇ ਬਾਹਰ ਖੜ੍ਹੀ ਕਰਦਾ ਸੀ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
25 ਸਤੰਬਰ ਦੀ ਰਾਤ ਨੂੰ ਵੀ ਉਸ ਨੇ ਆਪਣੀ ਜੀਪ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਪਰ ਅਗਲੀ ਸਵੇਰ 26 ਸਤੰਬਰ ਨੂੰ ਜਦੋਂ ਉਸ ਨੇ ਵੇਖਿਆ ਤਾਂ ਜੀਪ ਉੱਥੇ ਨਹੀਂ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ। ਪੀੜਤ ਮੁਤਾਬਕ ਉਹ ਆਪਣੇ ਪੱਧਰ ’ਤੇ ਜੀਪ ਦੀ ਭਾਲ ਕਰਦਾ ਰਿਹਾ ਪਰ ਕੋਈ ਸੁਰਾਗ ਨਾ ਮਿਲਣ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
NEXT STORY