ਨੰਗਲ (ਜ. ਬ.)-ਪੰਜਾਬ ’ਚ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਆਵਾਰਾ ਖੂੰਖਾਰ ਕੁੱਤਿਆਂ ਤੋਂ ਇਲਾਵਾ ਲੋਕਾਂ ਵੱਲੋਂ ਰੱਖੇ ਗਏ ਕੁੱਤਿਆਂ ਨੂੰ ਖੁੱਲ੍ਹਾ ਛੱਡਣ ਕਾਰਨ ਕਈਆਂ ਦੀ ਜਾਨ ਜਾ ਚੁੱਕੀ ਹੈ ਅਤੇ ਕਈ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ। ਅਜਿਹਾ ਹੀ ਮਾਮਲਾ ਨੰਗਲ ਸਬ ਡਿਵੀਜ਼ਨ ਦੇ ਪਿੰਡ ਪਲਾਸੀ ਤੋਂ ਸਾਹਮਣੇ ਆਇਆ ਹੈ। ਇਥੇ ਇਕ ਪਿਟਬੁਲ ਕੁੱਤੇ ਨੇ ਚੌਥੀ ਜਮਾਤ ’ਚ ਪੜ੍ਹਨ ਵਾਲੇ 9 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਖਾਧਾ ਅਤੇ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਤਾਂ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਾਤ ਨੂੰ ਵੇਖਦੇ ਹੋਏ ਉਸ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ।
ਇਸ ਸਬੰਧੀ ਬੱਚੇ ਦੀ ਮਾਂ ਕੁਲਦੀਪ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅਤੇ ਉਸ ਦਾ ਬੇਟਾ ਖੇਤਾਂ ’ਚ ਗਏ ਸਨ ਤਾਂ ਕੁਝ ਦੇਰ ਬਾਅਦ ਉਹ ਕਹਿਣ ਲੱਗਾ ਕਿ ਮੈਂ ਸਾਈਕਲ ਚਲਾਉਣ ਜਾ ਰਿਹਾ ਹਾਂ। ਜਦ ਉਹ ਘਰ ਜਾ ਰਿਹਾ ਸੀ ਤਾਂ ਰਸਤੇ ’ਚ ਇਕ ਪਿਟਬੁਲ ਕੁੱਤੇ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਤਾ ਇੰਨਾ ਖਤਰਨਾਕ ਸੀ ਕਿ ਉਹ ਲੋਕਾਂ ਵੱਲੋਂ ਬੱਚੇ ਨੂੰ ਛੁਡਵਾਉਣ ’ਤੇ ਵੀ ਨਹੀਂ ਛੱਡ ਰਿਹਾ ਸੀ ਅਤੇ ਕੁਝ ਦੇਰ ’ਚ ਉਸ ਨੇ ਬੱਚੇ ਦਾ ਕਾਫ਼ੀ ਮਾਸ ਆਪਣੇ ਮੂੰਹ ’ਚ ਲੈ ਲਿਆ ਸੀ। ਕਾਫ਼ੀ ਮੁਸ਼ੱਕਤ ਕਰਨ ਤੋਂ ਬਾਅਦ ਉਸ ਨੂੰ ਕੁੱਤੇ ਤੋਂ ਛੁਡਵਾਇਆ ਗਿਆ ਅਤੇ ਬੱਚੇ ਨੂੰ ਸਿਵਲ ਹਸਪਤਾਲ ਨੰਗਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
ਬੱਚੇ ਦੀ ਮਾਂ ਨੇ ਪ੍ਰਸ਼ਾਸਨ ਤੋਂ ਕੁੱਤੇ ਨੂੰ ਮਾਰਨ ਅਤੇ ਕੁੱਤੇ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦੇ ਨਵਾਂ ਨੰਗਲ ਪੁਲਸ ਚੌਕੀ ’ਚ ਤਾਇਨਾਤ ਜਾਂਚ ਅਧਿਕਾਰੀ ਏ. ਐੱਸ. ਆਈ. ਮੇਹਰ ਸਿੰਘ ਨੇ ਦੱਸਿਆ ਕਿ ਬੱਚੇ ਨੂੰ ਪਿਟਬੁਲ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਕੇ ਜ਼ਖ਼ਮੀ ਕਰਨ ਦੀ ਜਾਣਕਾਰੀ ਮਿਲੀ ਹੈ ਅਤੇ ਪੁਲਸ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। ਨੰਗਲ ਇਲਾਕੇ ’ਚ ਕਈ ਥਾਈਂ ਆਵਾਰਾ ਕੁੱਤਿਆਂ ਦੇ ਝੁੰਡ ਆਮ ਵੇਖੇ ਜਾ ਸਕਦੇ ਹਨ ਅਤੇ ਕਈ ਥਾਂਵਾਂ ਤੋਂ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਆਵਾਰਾ ਕੁੱਤਿਆਂ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ’ਚ ਕੁੱਤੇ ਰੱਖੇ ਹਨ ਉਹ ਕੁੱਤਿਆਂ ਨੂੰ ਖੁੱਲ੍ਹਾ ਛੱਡ ਦਿੰਦੇ ਹਨ, ਜੋ ਲੋਕਾਂ ਲਈ ਖ਼ਤਰਾ ਬਣੇ ਰਹਿੰਦੇ ਹਨ। ਸਮਾਜ ਸੇਵੀਆਂ ਅਤੇ ਹੋਰ ਲੋਕਾਂ ਨੇ ਨੰਗਲ ਕੌਂਸਲ, ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਖ਼ਾਸ ਮੁਹਿੰਮ ਚਲਾਈ ਜਾਵੇ ਅਤੇ ਜੋ ਲੋਕ ਆਪਣੇ ਕੁੱਤਿਆਂ ਨੂੰ ਖੁੱਲ੍ਹੇ ’ਚ ਛੱਡ ਦਿੰਦੇ ਹਨ, ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਪਰਤਦਿਆਂ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਉੱਡੇ ਕਾਰ ਦੇ ਪਰਖੱਚੇ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
NEXT STORY