ਦਸੂਹਾ (ਝਾਵਰ): ਐੱਸ. ਐੱਸ. ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡੀ. ਐੱਸ. ਪੀ. ਦਸੂਹਾ ਅਨਿਲ ਭਨੋਟ ਦੀ ਅਗਵਾਈ ਹੇਠ 2 ਸਕੇ ਭਰਾ ਤੇ ਭੈਣ ਦੇ ਘਰੇਲੂ ਝਗੜੇ ਵਿਚ ਛੋਟੇ ਭਰਾ ਸੁਖਦੀਪ ਸਿੰਘ ਪੁੱਤਰ ਰਾਮ ਸਿੰਘ ਨੁੰ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਸਬੰਧੀ ਦਸੂਹਾ ਪੁਲਸ ਨੇ ਕੁੱਝ ਹੀ ਘੰਟਿਆਂ 'ਚ ਥਾਣਾ ਮੁਖੀ ਗੁਰਦੇਵ ਸਿੰਘ, ਏ. ਐੱਸ. ਆਈ. ਸਰਬਜੀਤ ਸਿੰਘ, ਏ. ਐੱਸ. ਆਈ. ਹਰਭਜਨ ਸਿੰਘ ਦੀ ਟੀਮ ਵੱਲੋਂ ਮ੍ਰਿਤਕ ਦੇ ਵੱਡੇ ਭਰਾ ਕੁਲਦੀਪ ਸਿੰਘ ਪੁੱਤਰ ਰਾਮ ਸਿੰਘ ਅਤੇ ਮ੍ਰਿਤਕ ਦੀ ਭੈਣ ਬਲਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨੈਣੋਵਾਲ ਜੱਟਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂ ਕਿ ਮ੍ਰਿਤਕ ਦੀ ਪਤਨੀ ਰਣਜੀਤ ਕੌਰ ਵਾਸੀ ਕੁੱਲੀਆਂ ਬਾਲਾਂ ਦੇ ਬਿਆਨ ਦੇ ਆਧਾਰ 'ਤੇ ਕਤਲ ਸਬੰਧੀ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ
ਥਾਣਾ ਮੁਖੀ ਗੁਰਦੇਵ ਸਿੰਘ ਨੇ ਦੱਸਿਆ ਕਿ ਪਾਣੀ ਦੀ ਟੈਂਕੀ ਸਬੰਧੀ ਪਰਿਵਾਰ ਦਾ ਆਪਸੀ ਝਗੜਾ ਚਲ ਰਿਹਾ ਸੀ। ਫੜੇ ਗਏ ਦੋਸ਼ੀਆਂ ਨੂੰ ਦਸੂਹਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਸਾਹਿਬ ਨੇ ਇਨ੍ਹਾਂ ਦਾ 3 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਫ਼ਸਰਸ਼ਾਹਾਂ ਦੀ ਮ੍ਰਿਤਕ ਮਾਂ ਦੀ ਸਾਂਭ-ਸੰਭਾਲ ਕਰਨ ਵਾਲਾ ਸ਼ਖ਼ਸ ਸਾਹਮਣੇ ਆਇਆ, ਕੀਤੇ ਵੱਡੇ ਖ਼ੁਲਾਸੇ
ਸੁਲਤਾਨਪੁਰ ਲੋਧੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ
NEXT STORY