ਜਲੰਧਰ (ਸੋਨੂੰ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਪੁਲਸ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਵੈਸਟ ਹਲਕੇ 'ਚ ਜਗਦੰਬੇ ਮੈਡੀਕਲ ਸਟੋਰ ਸਣੇ 3 ਦਵਾਈਆਂ ਦੀਆਂ ਦੁਕਾਨਾਂ, 2 ਪਾਰਕਾਂ ਅਤੇ ਇਕ ਨਸ਼ਾ ਮੁਕਤੀ ਕੇਂਦਰ 'ਤੇ ਅਚਾਨਕ ਛਾਪੇਮਾਰੀ ਕੀਤੀ। ਇਸ ਦੌਰਾਨ ਇਕ ਵਿਅਕਤੀ ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਦੋਸ਼ੀ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ACP ਆਤਿਸ਼ ਭਾਟੀਆ ਨੇ ਦੱਸਿਆ ਕਿ ਅੱਜ ਸ਼ਹਿਰ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ CASO ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪਾਰਕਾਂ 'ਚ ਬੈਠ ਕੇ ਨਸ਼ਾ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ। ਦੂਜੇ ਪਾਸੇ ਡਰੱਗ ਇੰਸਪੈਕਟਰ ਅਮਿਤ ਬਾਂਸਲ ਨੇ ਦੱਸਿਆ ਕਿ ਪੁਲਸ ਟੀਮ ਦੇ ਨਾਲ 3 ਦੁਕਾਨਾਂ 'ਤੇ ਦਬਿਸ਼ ਦਿੱਤੀ ਗਈ, ਜਿੱਥੇ ਦਵਾਈਆਂ ਦੇ ਸਟਾਕ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਫਿਲਹਾਲ ਜਾਂਚ ਦੌਰਾਨ ਕੁਝ ਸ਼ੱਕੀ ਬਰਾਮਦ ਨਹੀਂ ਹੋਇਆ ਪਰ ਹੋਰ ਦੁਕਾਨਾਂ 'ਤੇ ਵੀ ਚੈਕਿੰਗ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ! ਰੇਲਵੇ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
NEXT STORY