ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਇਕ ਮਹਿਲਾ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਨਰੇਸ਼ ਉਰਫ਼ ਬੱਬਲ ਪੁੱਤਰ ਜੀਤ ਰਾਮ ਵਾਸੀ ਮੁਹੱਲਾ ਡਡਲਾ ਗਲੀ ਨੰਬਰ 3 ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
ਪੁਲਸ ਨੇ ਮੁਲਜ਼ਮ ਨਰੇਸ਼ ਉਰਫ਼ ਬਬਲ ਖ਼ਿਲਾਫ਼ ਥਾਣਾ ਸਿਟੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਦੀ ਪੁਲਸ ਨੇ ਰਜਨੀ ਪਤਨੀ ਮਾਣਕ ਵਾਸੀ ਛੱਜ ਕਾਲੋਨੀ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਮਹਿਲਾ ਰਜਨੀ ਖ਼ਿਲਾਫ਼ ਵੀ ਥਾਣਾ ਸਿਟੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
NEXT STORY