ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਬੰਗਾ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਨੇੜੇ ਪੁੱਜੀ ਤਾਂ ਉਥੇ ਕੰਧ ਕੋਲ ਬੈਠਾ ਇਕ ਨੌਜਵਾਨ ਸਿਲਵਰ ਪੰਨੀ ਅਤੇ ਲਾਈਟਰ ਨਾਲ ਧੂੰਆਂ ਸੁੰਘ ਰਿਹਾ ਸੀ। ਉਸ ਨੇ ਪੁਲਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਉਸ ਕੋਲੋਂ ਇਕ ਲਾਈਟਰ, ਹੈਰੋਇਨ ਸਿਲਵਰ ਅਲੂਦ ਅਤੇ 10 ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਹੋਇਆ। ਫੜੇ ਗਏ ਮੁਲਜ਼ਮ ਦੀ ਪਛਾਣ ਦਾਰਾ ਉਰਫ਼ ਟੀਟਾ ਵਾਸੀ ਪਿੰਡ ਲੱਖਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਇਸੇ ਤਰ੍ਹਾਂ ਥਾਣਾ ਪੋਜੇਵਾਲ ਦੇ ਏ. ਐੱਸ. ਆਈ. ਗਗਨਦੀਪ ਕੁਮਾਰ ਨੇ ਦੱਸਿਆ ਕਿ ਸਹੂੰਗੜਾ ਰੋਡ ਸੜੋਆ ਕੋਲ ਗਸ਼ਤ ਦੌਰਾਨ ਇਕ ਨੌਜਵਾਨ ਪਿੱਪਲ ਦੇ ਦਰੱਖ਼ਤ ਹੇਠਾਂ ਝਾੜੀਆਂ 'ਚ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਪੁਲਸ ਨੇ ਉਸ ਨੂੰ ਕਾਬੂ ਕਰਕੇ ਪੰਨੀ ਹੈਰੋਇਨ ਅਲੂਦ, ਲਾਈਟਰ ਅਤੇ 10 ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ ਕਮਲਜੀਤ ਕੁਮਾਰ ਵਾਸੀ ਮਹਿੰਦੀਪੁਰ (ਬਲਾਚੌਰ) ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ ਹੜਕੰਪ
NEXT STORY