ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਅਧੀਨ ਆਉਂਦੀ ਪੁਲਸ ਚੌਂਕੀ ਜਾਡਲਾ ਦੀ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਚੌਂਕੀ ਇੰਚਾਰਜ ਏ. ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਦੌਰਾਨ ਚੌਂਕੀ ਜਾਡਲਾ ਤੋਂ ਲਿੰਕ ਰੋਡ ਰਾਹੀਂ ਮੁੱਖ ਹਾਈਵੇਅ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਜ਼ਮੀਨ ''ਤੇ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ
ਉਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਫੜ ਲਿਆ ਗਿਆ ਅਤੇ ਜਦੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਭਿਸ਼ੇਕ ਬਾਵਾ ਉਰਫ਼ ਅਭੀ ਪੁੱਤਰ ਸੋਨੂੰ ਬਾਵਾ ਵਾਸੀ ਪਿੰਡ ਲਾਂਬਾ ਥਾਣਾ ਰਾਮਾ ਮੰਡੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਖ਼ੌਫ਼ਨਾਕ! ਫੈਲ ਸਕਦੀ ਹੈ ਭਿਆਨਕ ਬੀਮਾਰੀ, ਇਸ ਖੇਤਰ 'ਚ ਦਿਸਣ ਲੱਗੀਆਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ
NEXT STORY