ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 3.97 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਰਾਮ ਪਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿੱਚ ਥਾਣਾ ਸਦਰ ਨਵਾਂਸ਼ਹਿਰ ਤੋਂ ਰਵਾਨਾ ਹੋ ਕੇ ਨਹਿਰ ਦੇ ਨਾਲ-ਨਾਲ ਪਿੰਡ ਹਿਆਲਾ ਵੱਲ ਜਾ ਰਹੀ ਸੀ ਕਿ ਪਿੰਡ ਨੇੜੇ ਉਲਟ ਦਿਸ਼ਾ ਤੋਂ ਪੈਦਲ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਇਕ ਹੱਥ ਵਿੱਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਘਾਹ ਵਿੱਚ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਫੜ ਲਿਆ ਗਿਆ ਅਤੇ ਜਦੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 3.97 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਸੰਤ ਸੀਚੇਵਾਲ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਘਰ ਵਾਪਸੀ, ਰੋ-ਰੋ ਸੁਣਾਇਆ ਜੇਲ੍ਹ 'ਚ ਬਿਤਾਇਆ ਭਿਆਨਕ ਮੰਜ਼ਰ
ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਸ਼ਨ ਲਾਲ ਪੁੱਤਰ ਮੱਖਣ ਰਾਮ ਵਾਸੀ ਪਿੰਡ ਲੰਗੜੋਆ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸ਼ਿਵ ਸੈਨਾ ਆਗੂ 'ਤੇ ਹਮਲਾ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਅਹਿਮ ਕਦਮ! ਹੁਣ ਇਨ੍ਹਾਂ ਕਾਲਜਾਂ ਦੇ ਵਿਦਿਆਰਥੀ ਵੀ ਲੈ ਸਕਣਗੇ ਸਕਾਲਰਸ਼ਿਪ ਦਾ ਲਾਭ
NEXT STORY