ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਔੜ ਪੁਲਸ ਨੇ 3.40 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਜਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿੱਚ ਥਾਣਾ ਔੜ ਤੋਂ ਪੁਲ ਨਹਿਰ ਬੁਹਾਰਾ ਤੋਂ ਨਹਿਰ ਦੇ ਨਾਲ ਮੱਲਾਬੇਦੀਆ ਅਤੇ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ। ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਮੱਲਾਬੇਦੀਆ ਨੇੜੇ ਪੁੱਜੀ ਤਾਂ ਰਸਤੇ 'ਚ ਬੱਸ ਸਟੈਂਡ 'ਤੇ ਇਕ ਨੌਜਵਾਨ ਖੜ੍ਹਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ 'ਚ ਫੜੇ ਲਿਫ਼ਾਫ਼ੇ ਨੂੰ ਸੜਕ 'ਤੇ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ: ਸੁਖਬੀਰ ਬਾਦਲ
ਸ਼ੱਕ ਦੇ ਆਧਾਰ 'ਤੇ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 3.40 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਉੜਾਪੜ ਥਾਣਾ ਔੜ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
NEXT STORY