ਜਲੰਧਰ (ਜ. ਬ.)-ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਵਿਚ ਦਿਹਾਤੀ ਪੁਲਸ ਹਰ ਸੰਭਵ ਯਤਨ ਕਰ ਰਹੀ ਹੈ। ਇਸ ਸੰਦਰਭ ਵਿਚ ਦਿਹਤੀ ਪੁਲਸ ਦੇ ਸੀ. ਆਈ. ਏ. ਨੇ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ ਦੇ ਹੁਕਮਾਂ ’ਤੇ ਪੁਲਸ ਪੂਰੀ ਤਰ੍ਹਾਂ ਸਰਗਰਮ ਹੋ ਕੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਰਹੀ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਲੰਧਰ-ਕਪੂਰਥਲਾ ਰੋਡ ’ਤੇ ਸਥਿਤ ਮੰਡ ਚੌਂਕੀ ਨੇੜੇ ਇਕ ਡੀਲ ਹੋ ਰਹੀ ਹੈ, ਜਿਸ ਤੋਂ ਬਾਅਦ ਸਬ-ਇੰਸਪੈਕਟਰ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਫਿਰੋਜ਼ ਪਿੰਡ ਨੇੜੇ ਪਹੁੰਚੇ ਤਾਂ 2 ਨੌਜਵਾਨ ਉਥੇ ਮੌਜੂਦ ਸਨ। ਇਕ ਦੇ ਹੱਥ ਵਿਚ ਕਾਲੇ ਰੰਗ ਦਾ ਬੈਗ ਫੜਿਆ ਹੋਇਆ ਸੀ।
ਇਹ ਵੀ ਪੜ੍ਹੋ: ਸ਼ਰਮਸਾਰ ਹੋਇਆ ਪੰਜਾਬ! ਜਲੰਧਰ 'ਚ ਮਾਸੂਮ ਨਾਲ ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਪੁਲਸ ਨੇ ਸ਼ੱਕ ਹੋਣ ’ਤੇ ਦੋਵਾਂ ਨੂੰ ਪੁੱਛਗਿੱਛ ਕੀਤੀ ਤਾਂ ਇਕ ਨੇ ਆਪਣਾ ਨਾਂ ਕੰਵਲਜੀਤ ਸਿੰਘ ਪੁੱਤਰ ਸਰਵਣ ਸਿੰਘ ਨਿਵਾਸੀ ਤਰਨਤਾਰਨ ਅਤੇ ਦੂਜੇ ਨੇ ਆਪਣੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਬੋਗਾ ਸਵ. ਦਿਲਬਾਗ ਸਿੰਘ ਨਿਵਾਸੀ ਅੰਮ੍ਰਿਤਸਰ ਦੱਸੀ। ਪੁਲਸ ਨੇ ਇਨ੍ਹਾਂ ਕੋਲ ਫੜੇ ਬੈਗ ਦੀ ਤਲਾਸ਼ੀ ਲਈ ਤਾਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਥਾਣਾ ਮਕਸੂਦਾਂ ਵਿਚ ਦੋਵੇਂ ਖਿਲਾਫ ਕੇਸ ਦਰਜ ਕੀਤਾ। ਪੁਲਸ ਪੁੱਛਗਿੱਛ ਵਿਚ ਪਤਾ ਲੱਗਾ ਕਿ ਜਲਦ ਅਮੀਰ ਹੋਣ ਦੇ ਚੱਕਰ ਵਿਚ ਹੈਰੋਇਨ ਬੇਚਣ ਦਾ ਕੰਮ ਕਰਨ ਲੱਗੇ ਸਨ। ਜੇਲ ਵਿਚ ਸਜ਼ਾ ਕੱਟ ਰਹੇ ਆਪਣੀ ਸਾਥੀ ਲਵਪ੍ਰੀਤ ਸਿੰਘ ਉਰਫ ਲਵ ਜੰਡਿਆਲਾ ਗੁਰੂ ਨਾਲ ਮਿਲ ਕੇ ਨਸ਼ਾ ਸਮੱਗਲਿੰਗ ਦਾ ਧੰਦਾ ਕਰਦੇ ਸਨ। ਮੁਲਜ਼ਮ ਕੰਵਲਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਕੇਸ ਜ਼ਿਲਾ ਤਰਨਤਾਰਨ ਦੀ ਪੁਲਸ ਨੇ ਦਰਜ ਕੀਤਾ ਹੋਇਆ ਹੈ। ਅਦਾਲਤ ਤੋਂ ਜ਼ਮਾਨਤ ਹੋਣ ’ਤੇ ਉਹ ਬਾਹਰ ਨਿਕਲਿਆ ਅਤੇ ਮੁੜ ਨਸ਼ਾ ਸਮੱਗਲਿੰਗ ਦਾ ਧੰਦਾ ਕਰਨ ਲੱਗਾ।
ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਤਾ ਵੈਸ਼ਨੋ ਦੇਵੀ ਕਟੜਾ ਲਈ 1 ਅਪ੍ਰੈਲ ਤਕ ਚੱਲੇਗੀ ਸਪੈਸ਼ਲ ਟ੍ਰੇਨ
NEXT STORY