ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 4 ਗ੍ਰਾਮ ਹੈਰੋਇਨ ਸਮੇਤ 1 ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿਚ ਨਵਾਂਸ਼ਹਿਰ ਬਾਈਪਾਸ ਤੋਂ ਹੁੰਦੇ ਹੋਏ ਦੁਰਗਾਪੁਰ ਰੋਡ ’ਤੇ ਸਥਿਤ ਡਰੇਨ ਪੁਲੀ ਨਜ਼ਦੀਕ ਪੁੱਜੀ ਤਾਂ ਇਕ ਔਰਤ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਹੱਥ ਵਿਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਘਾਹ ਫੂਸ ਵਿਚ ਸੁੱਟ ਕੇ ਉਥੋਂ ਬਚ ਕੇ ਨਿਕਲਨ ਦਾ ਯਤਨ ਕਰਨ ਲੱਗੀ।
ਇਹ ਵੀ ਪੜ੍ਹੋ: Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
ਐੱਸ. ਆਈ. ਨੇ ਦੱਸਿਆ ਕਿ ਮਹਿਲਾ ਪੁਲਸ ਮੁਲਾਜ਼ਮ ਦੀ ਮਦਦ ਨਾਲ ਜਦੋਂ ਉਕਤ ਮਹਿਲਾ ਨੂੰ ਰੋਕ ਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਔਰਤ ਦੀ ਪਛਾਣ ਰੀਤੂ ਪਤਨੀ ਮਹਿਕੀ ਵਾਸੀ ਮਹਿੰਦੀਪੁਰ ਥਾਣਾ ਸਿਟੀ ਨਵਾਂਸ਼ਹਿਰ ਦੇ ਤੌਰ ’ਤੇ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤਾਂ ਖ਼ਿਲਾਫ਼ ਪਹਿਲਾਂ ਵੀ 9 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿਸ ਗ੍ਰਿਫ਼ਤਾਰ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਮਾਮਲਾ ਦਰਜ
NEXT STORY