ਨਵਾਂਸ਼ਹਿਰ (ਤ੍ਰਿਪਾਠੀ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ ਦਾ ਸੇਵਨ ਕਰ ਰਹੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਵਿਖੇ ਤਾਇਨਾਤ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਰਾਹੋਂ ਰੋਡ ਵੱਲ ਜਾ ਰਹੀ ਸੀ ਤਾਂ ਬੇਗਮਪੁਰ ਫਾਟਕ ਨੇੜੇ ਸੜਕ ਕਿਨਾਰੇ ਬੈਠਾ ਇਕ ਵਿਅਕਤੀ ਹੈਰੋਇਨ ਦਾ ਸੇਵਨ ਕਰ ਰਿਹਾ ਸੀ। ਪੁਲਸ ਨੇ ਉਕਤ ਵਿਅਕਤੀ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਨਵਾਂਸ਼ਹਿਰ ਵੱਜੋਂ ਕੀਤੀ ਹੈ। ਪੁਲਸ ਨੇ ਉਕਤ ਨੌਜਵਾਨ ਕੋਲੋਂ ਇਕ ਲਾਈਟਰ ਅਤੇ ਇਕ ਸਿਲਵਰ ਪੈਨੀ ਹੈਰੋਇਨ ਅਲੂਦ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੇ ਮਾਮਲੇ 'ਚ MP ਗੁਰਜੀਤ ਔਜਲਾ ਦਾ ਵੱਡਾ ਬਿਆਨ
ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੌਂਕ ਜਾਡਲਾ ਤੋਂ ਸਨਾਵਾ ਨਹਿਰ ਵੱਲ ਜਾ ਰਹੀ ਸੀ ਤਾਂ ਲਿੰਕ ਰੋਡ ਨੇੜਿਓਂ ਇਕ ਨੌਜਵਾਨ ਜਿਸ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਰਾਮਰਾਏਪੁਰ ਵਜੋਂ ਹੋਈ ਹੈ, ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ। ਪੁਲਸ ਨੇ ਉਕਤ ਨੌਜਵਾਨ ਕੋਲੋਂ ਸਿਲਵਰ ਪੈਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਨੋਟ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫ਼ਤਾਰ ਦੋਸ਼ੀਆਂ ਖਿਲਾਫ਼ 27-61-1985 ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: 24 ਘੰਟਿਆਂ ਤੋਂ ਲਾਪਤਾ ਕੁੜੀ ਦੀ ਸੜੀ ਹੋਈ ਮਿਲੀ ਲਾਸ਼, ਦਹਿਲੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਰਿਆਨਾ ਸ਼ਾਪ ਮਾਲਕ ਨੂੰ ਲੁੱਟਣ ਮਗਰੋਂ ਸੋਢਲ ਵੱਲ ਭੱਜੇ ਸਨ ਲੁਟੇਰੇ, CCTV ਘੋਖਣ ’ਚ ਜੁਟੀ ਪੁਲਸ
NEXT STORY