ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਬਹਿਰਾਮ ਅਧੀਨ ਪੈਂਦੀ ਪੁਲਸ ਚੌਕੀ ’ਚ ਤਾਇਨਾਤ ਏ. ਐੱਸ. ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬਹਿਰਾਮ ਬਿਜਲੀ ਘਰ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਉਥੇ ਖਾਲ੍ਹੀ ਪਲਾਟ ’ਚ ਬੈਠੇ ਇਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕਰਕੇ ਉਸ ਕੋਲੋਂ ਚਾਂਦੀ ਦੀ ਫੁਆਇਲ, ਇਕ ਲਾਈਟਰ ਅਤੇ ਪਾਈਪ ਦੇ ਆਕਾਰ ਦਾ 10 ਰੁਪਏ ਦਾ ਨੋਟ ਬਰਾਮਦ ਕੀਤਾ। ਥਾਣਾ ਸਦਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਤਵਰਸ਼ ਕੁਮਾਰ ਵਾਸੀ ਬੰਗਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...
ਇਕ ਹੋਰ ਮਾਮਲੇ ਵਿਚ ਥਾਣਾ ਮੁਕੰਦਪੁਰ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਪੇਪਰ ਦੀ ਪੰਨੀ, ਲਾਈਟਰ ਅਤੇ ਪਾਈਪ ਦੇ ਆਕਾਰ ਦਾ 10 ਰੁਪਏ ਦਾ ਨੋਟ ਬਰਾਮਦ ਕੀਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੁਰਜੀਤ ਰਾਮ ਉਰਫ਼ ਰਿੰਕੂ ਪੁੱਤਰ ਕਸ਼ਮੀਰ ਰਾਮ ਵਾਸੀ ਉੜਾਪੜ ਔੜ ਵਜੋਂ ਹੋਈ ਹੈ।ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਚਾਂਦੀ ਦੀ ਫੁਆਇਲ, ਰੋਲ ਕੀਤਾ 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਸੰਦੀਪ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਪੁੱਤਰ ਜਗੀਰ ਸਿੰਘ ਵਾਸੀ ਬੇਲਾ ਤਾਜੋਵਾਲ, ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਪੁਲਸ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
NEXT STORY