ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸੜੋਆ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਵਾਹਨਾਂ ਦੀ ਤਲਾਸ਼ੀ ਲੈਣ ’ਤੇ ਟੀ-ਪੁਆਇੰਟ ਸੜੋਆ ਨੇੜੇ ਪਹੁੰਚੇ ਤਾਂ ਪਿੰਡ ਬੇਗਮਪੁਰ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਪੈਂਟ ਦੀ ਜੇਬ ’ਚੋਂ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਵਿਅਕਤੀ ਦੀ ਪਛਾਣ ਮਦਨ ਲਾਲ ਵਾਸੀ ਪਿੰਡ ਸਾਹਧੜ੍ਹਾ ਥਾਣਾ ਬਲਾਚੌਰ ਵਜੋਂ ਹੋਈ ਹੈ। ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਪੋਜੇਵਾਲ ਵਿੱਚ ਐੱਨ. ਡੀ. ਪੀ. ਐੱਸ. ਤਹਿਤ ਮਾਮਸਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੜਕ ਹਾਦਸੇ ਵਿਚ ਸਕੂਟਰ ਸਵਾਰ ਨੌਜਵਾਨ ਦੀ ਮੋਤ
NEXT STORY