ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਉੱਪ ਕਪਤਾਨ ਜਸ਼ਨਦੀਪ ਸਿੰਘ ਮਾਨ ਸਬ ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨੂਰਪੁਰ ਬੇਦੀ ਪੁਲਸ ਥਾਣਾ ਇੰਚਾਰਜ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਅਭਿਆਨ ਨਿਰੰਤਰ ਜਾਰੀ ਹੈ। ਜਿਸ ਦੇ ਤਹਿਤ ਥਾਣਾ ਪ੍ਰਭਾਰੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਦੇ ਤਹਿਤ ਥਾਣਾ ਚੌਕੀ ਹਰੀਪੁਰ ਦੇ ਐੱਸ. ਆਈ. ਗੁਰਵਿੰਦਰ ਸਿੰਘ ਦੀ ਟੀਮ ਵੱਲੋਂ ਇਲਾਕੇ ਦੀ ਗਸ਼ਤ ਕਰਦੇ ਹੋਏ ਟੀ-ਪੁਆਇੰਟ ਖਟਾਣਾ ਨੀਲੀ ਰਾਜਗਰੀ ਵਿਖੇ ਇਕ ਨੌਜਵਾਨ ਹਰਮਨਦੀਪ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪਿੰਡ ਮੂਸਾਪੁਰ ਥਾਣਾ ਨੂਰਪੁਰ ਬੇਦੀ ਜੋਕਿ ਪੈਦਲ ਚਲਿਆ ਆ ਰਿਹਾ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਦੇ ਘਰ ਪਹੁੰਚੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
ਉਸ ਵੱਲੋਂ ਪੁਲਸ ਪਾਰਟੀ ਨੂੰ ਵੇਖ ਕੇ ਇਕ ਲਿਫ਼ਾਫ਼ਾ ਖੱਬੇ ਪਾਸੇ ਨੂੰ ਸੁੱਟਿਆ ਗਿਆ। ਨਤੀਜੇ ਵਜੋਂ ਪੁਲਸ ਪਾਰਟੀ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਅਤੇ ਉਸ ਪਾਸੋਂ 15 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣਾ ਪ੍ਰਭਾਰੀ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਦੋਸ਼ੀ ਨੂੰ ਅੱਜ ਹੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
NEXT STORY