ਨੂਰਪੁਰਬੇਦੀ (ਭੰਡਾਰੀ,ਅਵਿਨਾਸ਼)-ਜ਼ਿਲ੍ਹਾ ਪੁਲਸ ਮੁੱਖੀ ਰੂਪਨਗਰ ਵੱਲੋਂ ਨਸ਼ਿਆਂ ਅਤੇ ਗੈਰ-ਸਮਾਜਿਕ ਅਨਸਰਾਂ ਵਿਰੁੱਧ ਆਰੰਭ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨੂਰਪੁਰਬੇਦੀ ਪੁਲਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਭਾਰੀ ਮਾਤਰਾ ’ਚ ਭੁੱਕੀ ਚੂਰਾ ਪੋਸਤ ਸਣੇ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਨੂਰਪੁਰਬੇਦੀ ਦੇ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਬੀਤੀ ਸ਼ਾਮ ਏ. ਐੱਸ. ਆਈ. ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਪਾਰਟੀ ਪਿੰਡ ਗੋਪਾਲਪੁਰ ਤੋਂ ਹਿਆਤਪੁਰ ਵੱਲ ਜਾਂਦੀ ਲਿੰਕ ਰੋਡ ’ਤੇ ਪਹੁੰਚੀ ਤਾਂ ਪਿੰਡ ਹਿਆਤਪੁਰ ਸਾਈਡ ਤੋਂ ਇਕ ਸਰਦਾਰ ਵਿਅਕਤੀ ਉਨ੍ਹਾਂ ਨੂੰ ਮੋਟਰਸਾਈਕਲ ’ਤੇ ਆਉਂਦਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ
ਉਸ ਦੇ ਮੋਟਰਸਾਈਕਲ ਦੇ ਪਿੱਛੇ ਚਿੱਟੇ ਰੰਗ ਦਾ ਇਕ ਭਰਿਆ ਹੋਇਆ ਪਲਾਸਟਿਕ ਥੈਲਾ ਰੱਸੀ ਨਾਲ ਬੰਨ੍ਹਿਆ ਹੋਇਆ ਸੀ। ਪੁਲਸ ਗੱਡੀ ਨੂੰ ਵੇਖ ਕੇ ਉਹ ਇਕਦਮ ਘਬਰਾ ਗਿਆ ਅਤੇ ਜਦੋਂ ਮੋਟਰਸਾਈਕਲ ਨੂੰ ਪਿੱਛੇ ਵੱਲ ਮੋੜਨ ਲੱਗਾ ਤਾਂ ਸ਼ੱਕ ਦੇ ਆਧਾਰ ’ਤੇ ਏ.ਐੱਸ.ਆਈ. ਮਲਕੀਤ ਸਿੰਘ ਨੇ ਉਸ ਨੂੰ ਕਾਬੂ ਕਰਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਨਰਿੰਦਰ ਸਿੰਘ ਉਰਫ਼ ਨਿੰਦਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਾੜੀਆਂ, ਥਾਣਾ ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਦੱਸਿਆ। ਏ. ਐੱਸ. ਆਈ. ਮਲਕੀਤ ਸਿੰਘ ਵੱਲੋਂ ਜਦੋਂ ਪਲਾਸਟਿਕ ਦਾ ਥੈਲਾ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 20 ਕਿਲੋ 800 ਗ੍ਰਾਮ ਭੁੱਕੀ ਬਰਾਮਦ ਹੋਈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ ਤੇ ਠੇਕੇਦਾਰ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ
ਪੁਲਸ ਨੇ ਮੌਕੇ ’ਤੇ ਹੀ ਦੋਸ਼ੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ। ਥਾਣਾ ਮੁਖੀ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਨੂੰ ਮਾਣਯੋਗ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਨਸ਼ੇ ਦੀ ਸਪਲਾਈ ਚੇਨ ਅਤੇ ਹੋਰ ਅਹਿਮ ਜਾਣਕਾਰੀ ਹਾਸਲ ਹੋਣ ਦੀ ਉਮੀਦ ਹੈ। ਪੁਲਸ ਵੱਲੋਂ ਉਕਤ ਕਾਮਯਾਬੀ ਨੂੰ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਵੱਡੀ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਕਤਲਕਾਂਡ ਮਾਮਲੇ 'ਚ ਵੱਡਾ ਖ਼ੁਲਾਸਾ! ਕੁੜੀ ਦੇ ਚਾਚੇ ਨੇ ਮੁਲਜ਼ਮ ਬਾਰੇ ਖੋਲ੍ਹ 'ਤਾ ਵੱਡਾ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ
NEXT STORY