ਟਾਂਡਾ ਉੜਮੁੜ (ਪੰਡਿਤ/ਮੋਮੀ)- ਟਾਂਡਾ ਪੁਲਸ ਨੇ ਇੱਕ ਵਿਅਕਤੀ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਰਾਜਪ੍ਰੀਤ ਸਿੰਘ ਉਰਫ ਰਾਜਾ ਪੁੱਤਰ ਹਰਭਜਨ ਸਿੰਘ ਵਾਸੀ ਹਬੀਬਬਾਲ ਥਾਣਾ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।
ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਪੁਲਸ ਨੇ ਉਕਤ ਮੁਲਜ਼ਮ ਨੂੰ ਜਲਾਲਪੁਰ ਤੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਡੈਨੀਅਲ ਮਸੀਹ ਪੁੱਤਰ ਬੂਟਾ ਰਾਮ ਵਾਸੀ ਸਲੇਮਪੁਰ ਜੋ ਕਿ ਜਲਾਲਪੁਰ ਵਿੱਚ ਹੇਅਰ ਕਟਿੰਗ ਦੀ ਦੁਕਾਨ ਕਰਦਾ ਹੈ, ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਇਸ ਉਪਰੰਤ ਪੁਲਸ ਨੇ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇਸੇ ਦੌਰਾਨ ਹੀ ਡੈਨੀਅਲ ਮਸੀਹ ਨੂੰ ਪਤਾ ਲੱਗਿਆ ਕਿ ਉਕਤ ਮੁਲਜ਼ਮ ਨੇ ਉਸ ਦਾ ਮੋਟਰਸਾਈਕਲ ਚੋਰੀ ਕੀਤਾ ਹੈ। ਇਸ ਉਪਰੰਤ ਚੋਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।।
ਇਹ ਵੀ ਪੜ੍ਹੋ- ਸਸਕਾਰ 'ਤੇ ਜਾ ਰਹੇ ਪਰਿਵਾਰ ਨੂੰ ਰਸਤੇ 'ਚ ਹੀ 'ਮੌਤ' ਨੇ ਆ ਪਾਇਆ ਘੇਰਾ, ਭਿਆਨਕ ਹਾਦਸੇ 'ਚ 3 ਦੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ ’ਚ ਜ਼ਖ਼ਮੀ ਪਤੀ ਨੇ ਤੋੜਿਆ ਦਮ, ਔਰਤ ਜ਼ਖ਼ਮੀ
NEXT STORY