ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨਸ਼ਾ ਕਰਦੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਹਿਆਲਾ ਨਹਿਰ ਤੋਂ ਪਿੰਡ ਕਰਿਆਮ ਵੱਲ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਪਿੰਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ।
ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਚਾਂਦੀ ਦੀ ਫੁਆਇਲ, ਲਾਈਟਰ ਅਤੇ 10 ਰੁਪਏ ਦਾ ਪਾਈਪ ਵਰਗਾ ਨੋਟ ਬਰਾਮਦ ਕੀਤਾ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਦੀਪ ਕੁਮਾਰ ਪੁੱਤਰ ਜਸਵਿੰਦਰ ਲਾਲ ਵਾਸੀ ਪਿੰਡ ਕਰੀਹਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
NEXT STORY