ਜਲੰਧਰ (ਸੋਨੂੰ)— ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਜਲੰਧਰ ਵੱਲੋਂ ਫੜੇ ਗਏ ਕਸ਼ਮੀਰੀ ਨੌਜਵਾਨਾਂ ਕੋਲੋਂ ਹੱਥਿਆਰ ਮਿਲਣ ਦੇ ਚਲਦਿਆਂ ਪੁਲਸ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ 'ਚ ਕੋਈ ਕਮੀ ਨਹੀਂ ਰੱਖਣਾ ਚਾਹੁੰਦੀ ਹੈ। ਇਸੇ ਨੂੰ ਲੈ ਕੇ ਬੀਤੀ ਰਾਤ ਪੁਲਸ ਨੇ ਸ਼ਹਿਰ 'ਚ ਗਸ਼ਤ ਕੀਤੀ।

ਇਸ ਨਾਈਟ ਡੋਮੀਨੇਸ਼ਨ ਦੀ ਅਗਵਾਈ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਨੇ ਕੀਤੀ। ਉਹ ਰਾਤ ਨੂੰ ਭਾਰੀ ਗਿਣਤੀ 'ਚ ਪੁਲਸ ਫੋਰਸ ਲੈ ਕੇ ਸ਼ਹਿਰ 'ਚ ਨਿਕਲੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਇਸ ਦੌਰਾਨ ਉਹ ਫੋਰਸ ਲੈ ਕੇ ਸਿਵਲ ਹਸਪਤਾਲ ਵੀ ਪਹੁੰਚੇ।

ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ 'ਤੇ ਪੁਲਸ ਪੂਰੀ ਮੁਸਤੈਦ ਹੈ ਅਤੇ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਗਲਤ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਲੰਧਰ: 18 ਸਾਲਾ ਲੜਕੀ ਨਾਲ ਕੀਤਾ ਜਬਰ-ਜ਼ਨਾਹ
NEXT STORY