ਦਸੂਹਾ (ਝਾਵਰ, ਨਾਗਲਾ)-ਦਸੂਹਾ ਪੁਲਸ ਵੱਲੋਂ ਅੱਜ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸੂਹਾ ਸ਼ਹਿਰ ਅਤੇ ਆਸ-ਪਾਸ ਥਾਣਾ ਮੁਖੀ ਦਸੂਹਾ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਕਾਸੋ ਆਪ੍ਰੇਸ਼ਨ ਕੀਤਾ ਗਿਆ। ਇਸ ਦੌਰਾਨ ਦਾਣਾ ਮੰਡੀ ਦਸੂਹਾ, ਐੱਫ਼. ਸੀ. ਆਈ. ਸਟੋਰਾਂ ਦੇ ਨਜ਼ਦੀਕ ਝੁੱਗੀ-ਝੌਂਪੜੀਆਂ ਵਾਲਿਆਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਪ੍ਰਭਜੋਤ ਕੌਰ ਅਤੇ ਏ. ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਅੱਜ ਤੜਕਸਾਰ ਹੀ ਕਾਸੋ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਆਪ੍ਰੇਸ਼ਨ ਦੌਰਾਨ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਹੋਰ ਇਲਾਕਿਆਂ ਵਿਚ ਟੱਪਰੀਵਾਸਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਰਿਹਾਇਸ਼ ’ਤੇ ਵੀ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਪ੍ਰੇਸ਼ਨ ਪੁਲਸ ਦੁਆਰਾ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਆਪ੍ਰੇਸ਼ਨ ਦੌਰਾਨ ਏ. ਐੱਸ. ਆਈ. ਸਿਕੰਦਰ ਸਿੰਘ, ਏ. ਐੱਸ. ਆਈ. ਗੁਰਵਿੰਦਰਜੀਤ, ਏ. ਐੱਸ. ਆਈ. ਸਰਬਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ ’ਚ ਮਚਿਆ ਹੰਗਾਮਾ, ਭ੍ਰਿਸ਼ਟਾਚਾਰੀਆਂ ’ਤੇ ਹੁਣ ਵਿਜੀਲੈਂਸ ਦੀ ਤਿੱਖੀ ਨਜ਼ਰ
NEXT STORY