ਟਾਂਡਾ ਉੜਮੜ (ਪੰਡਿਤ, ਮੋਮੀ, ਕੁਲਦੀਸ਼)-ਟਾਂਡਾ ਪੁਲਸ ਨੇ ਸਖਤੀ ਵਰਤਦਿਆਂ ‘ਮਿੰਨੀ ਲਾਕਡਾਊਨ’ ਦੀ ਉਲੰਘਣਾ ਕਰਨ ਦੇ ਦੋਸ਼ ’ਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ l ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲੇ ਚੌਲਾਂਗ ਟੋਲ ਪਲਾਜ਼ਾ ਨਜ਼ਦੀਕ ਗੰਨੇ ਦੇ ਰਸ ਦਾ ਵੇਲਣਾ ਚਲਾਉਣ ਵਾਲੇ ਜੀਤ ਕੁਮਾਰ ਪੁੱਤਰ ਗਿਆਨ ਚੰਦ ਨਿਵਾਸੀ ਸਨੌੜ੍ਹਾ, ਜਾਜਾ ਬਾਈਪਾਸ ਨਜ਼ਦੀਕ ਘੁੰਮ ਰਹੇ ਜਸਬੀਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜਾਜਾ ਅਤੇ ਪਿੰਡ ਰਾਮਪੁਰ ਨਜ਼ਦੀਕ ਮੀਟ ਦੀ ਦੁਕਾਨ ਖੋਲ੍ਹ ਕੇ ਬੈਠੇ ਮੁਹੰਮਦ ਅਸਲਮ ਮਸੂਰੀ ਪੁੱਤਰ ਉਸਮਾਨ ਮਸੂਰੀ ਖ਼ਿਲਾਫ਼ ਦਰਜ ਕੀਤੇ ਹਨ। ਪੁਲਸ ਨੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
NHM ਇੰਪਲਾਈਜ਼ ਯੂਨੀਅਨ ਵੱਲੋ ਟਾਂਡਾ ਵਿੱਚ ਅਣਮਿੱਥੇ ਸਮੇ ਲਈ ਹੜਤਾਲ ਸ਼ੁਰੂ, ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
NEXT STORY