ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਕਲਿਆਣਪੁਰ ਵਿਖੇ ਸਥਿਤ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਨਜ਼ਦੀਕ ਬਣੇ ਗੁਰਦੁਆਰਾ ਸਾਹਿਬ ਦੇ ਹਾਲ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ । ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਤੋਂ ਫੋਨ ਆਇਆ ਸੀ ਕਿ ਗੁਰਦੁਆਰਾ ਸਾਹਿਬ ਜੀ ਹਾਲ ਦੇ ਬਾਹਰ ਬਰਾਂਡੇ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ ਤੇ ਉਕਤ ਲਾਸ਼ ਦੀ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 65 ਸਾਲ ਹੈ। ਸਰੀਰ ਦੇਖਣ ਤੋਂ ਇੰਝ ਲੱਗਦਾ ਹੈ ਕਿ ਉਕਤ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਉਹ ਵਿਅਕਤੀ ਦੀ ਲਾਸ਼ ਨੂੰ ਅਗਲੇ 72 ਘੰਟੇ ਵਾਸਤੇ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੇਤਾ ਜੀ ਸਿਵਲ ਹਸਪਤਾਲ ਦੇ ਮੋਰਚਰੀ ਹਾਲ ਵਿੱਚ ਸ਼ਨਾਖ਼ਤ ਲਈ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਨੂਰਮਹਿਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ, ਨਵਜੰਮੀ ਬੱਚੀ ਖੇਤਾਂ ’ਚੋਂ ਮਿਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅਮਰੀਕਾ ਤੋਂ ਜੇਲ੍ਹ ਬ੍ਰੇਕ ਕਰਕੇ ਪੰਜਾਬ ਆਏ ਫ਼ਰਾਰ ਮੁਲਜ਼ਮ ਦਾ ਵੱਡਾ ਕਾਂਡ, ਪਰਿਵਾਰ ਨੇ ਖੋਲ੍ਹਿਆ ਕੱਚਾ-ਚਿੱਠਾ
NEXT STORY