ਜਲੰਧਰ (ਕੁੰਦਨ, ਪੰਕਜ)- ਕਮਿਸ਼ਨੇਟ ਪੁਲਸ ਜਲੰਧਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲ ਰਹੀ ਲਗਾਤਾਰ ਮੁਹਿੰਮ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਯੁਵਾ ਪੀੜ੍ਹੀ ਨੂੰ ਨਸ਼ਿਆਂ ਦੀ ਆਦਤ ਤੋਂ ਬਚਾਇਆ ਜਾ ਸਕੇ। ਇਸ ਦੌਰਾਨ ਪੁਲਿਸ ਨੇ NDPS ਐਕਟ ਅਧੀਨ 7 ਮੁਕੱਦਮੇ ਦਰਜ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਉੱਪਰ ਸ਼ਿਕੰਜਾ ਕੱਸਣ ਲਈ ਪੁਲਸ ਟੀਮਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਤੋਂ 25.62 ਗ੍ਰਾਮ ਹੈਰੋਇਨ ਅਤੇ 130 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹਨਾਂ ਬਰਾਮਦਗੀਆਂ ਦੇ ਆਧਾਰ ‘ਤੇ NDPS ਐਕਟ ਅਧੀਨ 7 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਨੂੰ ਲੈ ਕੇ ਵੱਡੀ ਖ਼ਬਰ, 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਗਿਆ
ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਹੋਰ ਨਸ਼ਾ ਤਸਕਰਾਂ ਦੀ ਪਛਾਣ ਕਰ ਰਹੇ ਹਾਂ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਨੂੰ ਵੀ ਕਿਤੇ ਨਸ਼ਿਆਂ ਸੰਬੰਧੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰਨ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ ਪੈਕੇਜ ਦੀ ਕੀਤੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਅਨੰਦਪੁਰ ਸਾਹਿਬ ਲਾਗੇ ਫਟ ਗਿਆ ਬੱਦਲ, ਹੋਇਆ ਭਾਰੀ ਨੁਕਸਾਨ
NEXT STORY