ਕਪੂਰਥਲਾ (ਮਹਾਜਨ, ਭੂਸ਼ਣ)-ਇਲਾਕੇ ਦੇ 3 ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਸਮੱਗਲਰਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਸਬੰਧਤ ਥਾਣਾ ਖੇਤਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਕਪੂਰਥਲਾ ਦੇ ਐੱਸ. ਆਈ. ਰਾਕੇਸ਼ ਕੁਮਾਰ ਪੁਲੀਸ ਟੀਮ ਨਾਲ ਸ਼ਹਿਰ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਟੀਮ ਡੇਰਾ ਰਾਧਾ ਸੁਆਮੀ ਸਤਿਸੰਗ ਭਵਨ ਤੋਂ ਥੋੜ੍ਹਾ ਅੱਗੇ ਵਾਈ ਪੁਆਇੰਟ ਨੇੜੇ ਪੁੱਜੀ ਤਾਂ ਮੁਹੱਲਾ ਬੱਕਰਖਾਨਾ ਮਸਜਿਦ ਵੱਲੋਂ ਇੱਕ ਨੌਜਵਾਨ ਆਉਂਦਾ ਵਿਖਾਈ ਦਿੱਤਾ। ਜੋ ਪੁਲਸ ਟੀਮ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ
ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਕਾਲੂ ਵਾਸੀ ਨਾਂ ਬੱਕਰਖਾਨਾ ਮਸੀਤ ਦੱਸਿਆ। ਪੁਲਸ ਟੀਮ ਨੇ ਜਦੋਂ ਉਸ ਵੱਲੋਂ ਸੁੱਟੇ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 110 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਸਿਟੀ-2 ਦੇ ਐੱਸ. ਆਈ. ਦਲਜੀਤ ਸਿੰਘ ਪੁਲਸ ਟੀਮ ਨਾਲ ਚੌਂਕੀ ਪੁਲਸ ਲਾਈਨ ਹਾਜ਼ਰ ਸਨ। ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ ਗਿਆ। ਪੁਲਸ ਨੂੰ ਵੇਖ ਕੇ ਉਹ ਤੇਜ਼ੀ ਨਾਲ ਪਿੱਛੇ ਮੁੜਨ ਲੱਗਾ। ਉਸ ਨੇ ਆਪਣੀ ਜੇਬ ਵਿਚੋਂ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਗੋਵਿੰਦਾ ਵਾਸੀ ਮੁਸ਼ਕਵੇਦ ਦੱਸਿਆ। ਪੁਲਸ ਟੀਮ ਨੇ ਜਦੋਂ ਉਸ ਵੱਲੋਂ ਸੁੱਟੇ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋਂ 110 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਇਸੇ ਦੌਰਾਨ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਅਸ਼ੋਕ ਕੁਮਾਰ ਪੁਲਸ ਟੀਮ ਨਾਲ ਪਿੰਡ ਨਵਾਂ ਪਿੰਡ ਭੱਠੇ ਵੱਲ ਗਸ਼ਤ ਕਰ ਰਹੇ ਸਨ, ਜਦੋਂ ਪੁਲਸ ਟੀਮ ਪਿੰਡ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਔਰਤ ਸਮੇਤ ਦੋ ਵਿਅਕਤੀ ਆਉਂਦੇ ਵਿਖਾਈ ਦਿੱਤੇ, ਜਿਸ ਨੂੰ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਬਲਬੀਰ ਸਿੰਘ ਉਰਫ਼ ਬੀਰਾ ਅਤੇ ਤੋਸ਼ੀ ਦੋਵੇਂ ਵਾਸੀ ਪਿੰਡ ਨਵਾਂ ਪਿੰਡ ਦੱਸਿਆ। ਤਲਾਸ਼ੀ ਦੌਰਾਨ ਬਲਬੀਰ ਸਿੰਘ ਉਰਫ ਬੀਰਾ ਦੇ ਕਬਜ਼ੇ ’ਚੋਂ 110 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਅਤੇ ਮਹਿਲਾ ਮੁਲਜ਼ਮ ਤੋਸ਼ੀ ਕੋਲੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤੋਂ ਇਲਾਵਾ ਥਾਣਾ ਕੋਤਵਾਲੀ ਦੇ ਐੱਸ. ਆਈ. ਜਸਵੀਰ ਸਿੰਘ ਪੁਲਸ ਟੀਮ ਸਮੇਤ ਪਿੰਡ ਨਵਾਂ ਪਿੰਡ ਭੱਠੇ ਵੱਲ ਜਾ ਰਹੇ ਸਨ। ਇਸ ਦੌਰਾਨ ਪੁਲਸ ਟੀਮ ਨੇ ਰਸਤੇ ’ਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਵੱਸਣ ਸਿੰਘ ਉਰਫ਼ ਵੱਸਣ ਵਾਸੀ ਪਿੰਡ ਲਾਟੀਆਂਵਾਲ ਦੱਸਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਪਰੋਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਜਲੰਧਰ ’ਚ ‘ਆਪ’ ਹੋਈ ਹੋਰ ਮਜ਼ਬੂਤ, ਸੈਂਕੜੇ ਕਾਂਗਰਸੀ ਤੇ ਭਾਜਪਾ ਵਰਕਰ ਪਾਰਟੀ ’ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY