ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਡੀ. ਜੀ. ਪੀ. ਪੰਜਾਬ ਅਤੇ ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਅਨੁਸਾਰ ਅੱਜ ਡੀ. ਐੱਸ. ਪੀ. ਅਜੇ ਸਿੰਘ ਸ੍ਰੀ ਅਨੰਦਪੁਰ ਸਾਹਿਬ , ਡੀ. ਐੱਸ. ਪੀ. ਗੁਰਮੀਤ ਸਿੰਘ ਐੱਨ. ਡੀ. ਪੀ. ਐੱਸ. ਵੱਲੋਂ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ, ਪੁਲਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀਆਂ ਸਮੇਤ ਸ੍ਰੀ ਕੀਰਤਪੁਰ ਸਾਹਿਬ ਰੇਲਵੇ ਸਟੇਸ਼ਨ ਨੇੜੇ ਰਾਜਸਥਾਨੀਆਂ ਦੀਆਂ ਝੁੱਗੀਆਂ ਵਿਚ ਕਾਸੋ ਆਪ੍ਰੇਸ਼ਨ ਤਹਿਤ ਛਾਪੇਮਾਰੀ ਕੀਤੀ ਗਈ। ਜਾਣਕਾਰੀ ਦਿੰਦੇ ਡੀ. ਐੱਸ. ਪੀ. ਅਜੇ ਸਿੰਘ ਨੇ ਦੱਸਿਆ ਕਿ ਜਿਹੜੀਆਂ ਥਾਵਾਂ ’ਤੇ ਪਹਿਲਾਂ ਨਸ਼ਾ ਵਿਕਦਾ ਸੀ, ਉਨ੍ਹਾਂ ਥਾਵਾਂ ’ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਕਿ ਕਿਤੇ ਹੁਣ ਦੋਬਾਰਾ ਉਨ੍ਹਾਂ ਥਾਵਾਂ ’ਤੇ ਨਸ਼ੇ ਦੀ ਵਿਕਰੀ ਤਾਂ ਨਹੀਂ ਹੋ ਰਹੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਵੀ ਕੋਈ ਨਸ਼ਾ ਵੇਚਦਾ ਹੈ ,ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ: 65 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਗ਼ਰੀਬਾਂ ਦੇ ਸੜੇ ਆਸ਼ਿਆਨੇ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀਆਂ ਰਾਜਸਥਾਨੀ ਦੀਆਂ ਝੁੱਗੀਆਂ ’ਚੋਂ ਜ਼ਿਆਦਾਤਰ ਲੋਕ ਆਪਣੀਆਂ ਝੁੱਗੀਆਂ ਤੋੜ ਕੇ ਇਥੋਂ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਆਪਣੀ ਮਰਜ਼ੀ ਨਾਲ ਇਥੋਂ ਉੱਠ ਕੇ ਗਏ ਹਨ, ਸਾਨੂੰ ਇਨ੍ਹਾਂ ਨੂੰ ਉਠਾਉਣ ਦੀ ਨੌਬਤ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਉਨ੍ਹਾਂ ਕਿਹਾ ਕਿ ਜੇ ਤੁਹਾਡੇ ਗਲੀ ਮੁਹੱਲੇ ਵਿਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਕੱਲ੍ਹ ਵੀ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਪੁਲਸ ਚੌਂਕੀ ਭਰਤਗੜ੍ਹ ਦੇ ਖੇਤਰ ’ਚੋਂ ਇਕ ਪਿੰਡ ਦੇ ਨੌਜਵਾਨ ਜੋਕਿ ਨਸ਼ੇ ਦਾ ਆਦੀ ਸੀ, ਉਸ ਨੂੰ ਨਸ਼ਾ ਛੱਡਣ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਤੁਹਾਡੇ ਗਲੀ ਮੁਹੱਲੇ ਵਿਚ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਸ ਉਸ ਦਾ ਪੂਰਨ ਤੌਰ ’ਤੇ ਸਹਿਯੋਗ ਕਰੇਗੀ, ਜੋ ਕੋਈ ਨਸ਼ਾ ਵੇਚਦਾ ਹੈ ਉਸ ਨੂੰ ਸਖ਼ਤੀ ਨਾਲ ਤਾੜਨਾ ਹੈ ਕਿ ਪੁਲਸ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡਕੇਗੀ। ਇਸ ਮੌਕੇ ਉਨ੍ਹਾਂ ਨਾਲ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਅਤੇ ਪੁਲਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਐੱਚ. ਓ. ਦਾਨਿਸ਼ਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੱਬੂ ਮਾਨ ਦੇ ਜਨਮ ਦਿਨ 'ਤੇ ਐਕਸਕਲੂਸਿਵ ਇੰਟਰਵਿਊ, ਪੱਤਰਕਾਰ ਰਮਨਦੀਪ ਸੋਢੀ ਦੇ ਨਾਲ
NEXT STORY