ਜਲੰਧਰ— ਇਥੋਂ ਦੇ ਰਣਜੀਤ ਸਿੰਘ ਐਵਨਿਊ 'ਚ ਜਲੰਧਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਬੰਦ ਪਈ ਕੋਠੀ 'ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦੇ ਹੋਏ ਪੁਲਸ ਕਰਮਚਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਹਾਰਾਜਾ ਰਣਜੀਤ ਸਿੰਘ ਐਵਨਿਊ 'ਚ ਇਕ ਕੋਠੀ ਨੂੰ ਗੋਦਾਮ ਬਣਾ ਕੇ ਸ਼ਰਾਬ ਨੂੰ ਡੰਪ ਕੀਤਾ ਗਿਆ ਹੈ।
ਜਦੋਂ ਉਸ ਕੋਠੀ 'ਚ ਛਾਪੇਮਾਰੀ ਕੀਤੀ ਗਈ ਤਾਂ ਉਸ ਕੋਠੀ 'ਚ ਵੱਖਰਾ ਮਾਰਕਾ ਵਾਲੀਆਂ 30 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਸ਼ਰਾਬ ਨਿਤਿਨ ਨਾਗਪਾਲ ਜੋ ਢੰਨ ਮੁਹੱਲੇ ਦਾ ਰਹਿਣ ਵਾਲਾ ਹੈ, ਦੀ ਦੱਸੀ ਜਾ ਰਹੀ ਹੈ। ਮੁਲਜ਼ਮ 'ਤੇ ਪਹਿਲਾਂ ਵੀ ਥਾਣਾ ਡਿਵੀਜ਼ਨ ਨੰਬਰ ਤਿੰਨ 'ਚ ਗੈਰ-ਕਾਨੂੰਨੀ ਸ਼ਰਾਬ ਵੇਚਣ ਦੇ ਕਈ ਮੁਕੱਦਮੇ ਦਰਜ ਹਨ। ਫਿਲਹਾਲ ਪੁਲਸ ਨੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
550ਵੇਂ ਪ੍ਰਕਾਸ਼ ਪੁਰਬ ਤੱਕ ਪੰਜਾਬ ਦੇ ਸਾਰੇ ਪਿੰਡਾਂ 'ਚ 550 ਬੂਟੇ ਲਾਏ ਜਾਣ : ਸੰਤ ਸੀਚੇਵਾਲ
NEXT STORY