ਕਪੂਰਥਲਾ (ਮਹਾਜਨ)— ਨਵੀਂ ਦਾਣਾ ਮੰਡੀ ਕਪੂਰਥਲਾ ’ਚ ਇਕ ਅਣਪਛਾਤਾ ਵਿਅਕਤੀ ਠੰਡ ਕਾਰਨ ਬੇਹੋਸ਼ੀ ਦੀ ਹਾਲਤ ’ਚ ਪਿਆ ਹੋਇਆ ਸੀ। ਲੋਕਾਂ ਵੱਲੋਂ ਇਸ ਦੀ ਸੂਚਨਾ ਥਾਣਾ ਸਿਟੀ ਪੁਲਸ ਦੇ ਏ. ਐੱਸ. ਆਈ. ਜੱਗਾ ਸਿੰਘ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੇ ਥਾਣਾ ਸਿਟੀ ਦੇ ਏ. ਐੱਸ. ਆਈ. ਜੱਗਾ ਸਿੰਘ ਨੇ ਉਕਤ ਵਿਅਕਤੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਜਾਂਚ ਕੀਤੀ ਤਾਂ ਉਹ ਮਿ੍ਰਤਕ ਪਾਇਆ ਗਿਆ।
ਪੁਲਸ ਨੇ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾ ਦਿੱਤੀ ਹੈ। ਸ਼ਨਾਖਤ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਜੇ ਪਛਾਣ ਨਾ ਹੋਈ ਤਾਂ ਉਸ ਦਾ ਸੰਸਕਾਰ ਨਗਰ ਨਿਗਮ ਵੱਲੋਂ ਕਰ ਦਿੱਤਾ ਜਾਵੇਗਾ।
ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ
NEXT STORY