ਫਗਵਾੜਾ (ਜਲੋਟਾ)-ਫਗਵਾੜਾ 'ਚ ਮਾਂ-ਪੁੱਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਸ ਨੇ ਜਗਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਟਿੱਬਣ ਦੀ ਸ਼ਿਕਾਇਤ 'ਤੇ ਗੁਰਵਿੰਦਰ ਸਿੰਘ ਉਰਫ਼ ਗੁਰੀ ਪੁੱਤਰ ਸ਼ੀਤਲ ਰਾਮ ਵਾਸੀ ਪਿੰਡ ਮਾਣਕ ਅਤੇ ਜਤਿੰਦਰ ਕੁਮਾਰ ਉਰਫ਼ ਜਿੰਦੂ ਪੁੱਤਰ ਰੋਸ਼ਨ ਲਾਲ ਵਾਸੀ ਪਿੰਡ ਮਾਣਕ ਖ਼ਿਲਾਫ਼ ਧਾਰਾ 323, 355, 506, 427, 34 ਤਹਿਤ ਕੇਸ ਦਰਜ ਕੀਤਾ ਹੈ। ਦੋਵੇਂ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹਨ। ਪੀੜਤ ਜਗਦੀਪ ਸਿੰਘ ਨੇ ਦੋਸ਼ ਲਾਇਆ ਹੈ ਕਿ ਹੋਏ ਝਗੜੇ ਤੋਂ ਬਾਅਦ ਮੌਕੇ 'ਤੇ ਦੋਸ਼ੀਆਂ ਨੇ ਆਪਣੇ ਕਰੀਬ ਡੇਢ ਦਰਜਨ ਸਾਥੀਆਂ ਸਮੇਤ ਉਸ ਦੀ ਅਤੇ ਉਸ ਦੀ ਮਾਂ ਦੀ ਕੁੱਟਮਾਰ ਕੀਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: 24 ਘੰਟਿਆਂ ਤੋਂ ਲਾਪਤਾ ਕੁੜੀ ਦੀ ਸੜੀ ਹੋਈ ਮਿਲੀ ਲਾਸ਼, ਦਹਿਲੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੁਲਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY